Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

Posted on July 14th, 2020

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਜੋ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹਨ, ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟੀਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਦਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਬੀਤੀ 10 ਜੁਲਾਈ ਨੂੰ ਕੋਰੋਨਾ ਟੈਸਟ ਕਰਾਇਆ ਗਿਆ ਸੀ ਜੋ ਕਿ 11 ਜੁਲਾਈ ਨੂੰ ਰਿਪੋਰਟ ਆਉਣ 'ਤੇ ਪਾਜ਼ੀਟਿਵ ਨਿਕਲਿਆ। ਇਸ ਤੋਂ ਬਾਅਦ ਦੁਬਾਰਾ ਉਨ੍ਹਾਂ ਦਾ ਟੈਸਟ ਲਿਆ ਗਿਆ ਜੋ ਕਿ ਫਿਰ ਪਾਜ਼ੀਟਿਵ ਆਇਆ ਹੈ।

ਹੁਣ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਹੋਇਆ, ਉਨ੍ਹਾਂ ਲੋਕਾਂ ਦਾ ਵੀ ਟੈਸਟ ਹੋਵੇਗਾ।



Archive

RECENT STORIES