Posted on July 14th, 2020

ਕੀਰਤਪੁਰ ਸਾਹਿਬ- ਇਥੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਹਿੰਦੁਸਤਾਨ ਦੀ ਹਕੂਮਤ ਵੀ ਮੁਗ਼ਲ ਹਕੂਮਤ ਵਾਂਗ ਹੀ ਭਾਰਤ ਦੇਸ਼ ਅੰਦਰ ਘੱਟਗਿਣਤੀਆਂ ਨੂੰ ਖਤਮ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਬੇਸ਼ੱਕ ਭਾਰਤ ਦੀ ਸਰਕਾਰ ਸਿੱਧੇ ਤੌਰ ’ਤੇ ਕੁਝ ਨਹੀਂ ਆਖ ਰਹੀ ਹੈ ਪਰ ਅੰਦਰਖਾਤੇ ਘੱਟ ਗਿਣਤੀਆਂ ਨੂੰ ਦਬਾਉਣ ਦੀਆਂ ਅਤੇ ਦੇਸ਼ ਅੰਦਰ ਗ਼ੈਰ-ਹਿੰਦੂਆਂ ਨੂੰ ਨਾ ਰਹਿਣ ਦੇਣ ਦੀਆਂ ਨੀਤੀਆਂ ਦੀ ਸ਼ੁਰੂਆਤ ਮੁਸਲਮਾਨਾਂ ਤੋਂ ਹੋ ਚੁੱਕੀ ਹੈ, ਸਿੱਖਾਂ ਨਾਲ ਵਧੀਕੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ, ਜਦਕਿ ਦਲਿਤ ਵੀ ਇਸ ਕਹਿਰ ਤੋਂ ਨਹੀਂ ਬਚ ਸਕਣਗੇ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਘੱਟ ਗਿਣਤੀਆਂ ਨੂੰ ਮਾਨਸਿਕ ਤੇ ਸਰੀਰਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸਦੀ ਸ਼ੁਰੂਆਤ ਮੁਸਲਮਾਨਾਂ ਤੋਂ ਹੋ ਚੁੱਕੀ ਹੈ ਪਰ ਦਲਿਤਾਂ ਅਤੇ ਸਿੱਖਾਂ ਨਾਲ ਇਹੋ ਕੁਝ ਹੋ ਰਿਹੈ ਹੈ। ਸਾਡੇ ਧਾਰਮਿਕ ਸਥਾਨ ਖਤਰੇ 'ਚ ਹਨ, 1-2 ਧਾਰਮਿਕ ਸਥਾਨ ਢਾਹ ਵੀ ਦਿੱਤੇ ਗਏ ਹਨ ਤੇ ਇਹ ਸਭ ਕੁਝ ਧਾਰਮਿਕ ਕੱਟੜਵਾਦ ਹੀ ਹੈ।
ਉਨ੍ਹਾਂ ਕਿਹਾ ਕਿ ਸਾਡੀਆਂ ਧਾਰਮਿਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਸੰਸਥਾਵਾਂ ਦੇ ਅੰਦਰ ਬੈਠ ਕੇ ਅਤੇ ਬਾਹਰ ਬੈਠ ਕੇ ਖਤਮ ਕੀਤਾ ਜਾ ਰਿਹਾ ਹੈ। ਸਾਨੂੰ ਅੰਦਰ ਬੈਠੀਆਂ ਕਾਲੀਆਂ ਭੇਡਾਂ ਅਤੇ ਬਾਹਰ ਬੈਠ ਕੇ ਨੁਕਸਾਨ ਕਰ ਰਹੇ ਲੋਕਾਂ ਦੌਰਾਨ ਗੰਢਤੁੱਪ ਦਾ ਸ਼ੱਕ ਹੈ। ਇਸ ਲਈ ਲੋੜ ਹੈ ਕਿ ਧਾਰਮਿਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਬਚਾਉਣਾ ਚਾਹੀਦਾ ਹੈ।
ਜਥੇਦਾਰ ਨੇ ਅਸਿੱਧੇ ਢੰਗ ਦੇ ਨਾਲ ਦੇਸ਼ ਦੀ ਹਕੂਮਤ ਨੂੰ ਤਾਕੀਦ ਕੀਤੀ ਕਿ ਧਾਰਮਿਕ ਕੱਟੜਤਾ ਨੇ ਵੱਡੀਆਂ-ਵੱਡੀਆਂ ਹਕੂਮਤਾਂ ਨੂੰ ਨਿਗਲਿਆ ਹੈ। ਧਾਰਮਿਕ ਕੱਟੜਤਾ ਵਾਲਾ ਬੇਸ਼ੱਕ ਸੱਤਾ ਹਾਸਲ ਕਰਨ 'ਚ ਕਾਮਯਾਬ ਹੋ ਗਿਐ ਪਰ ਕੱਟੜਤਾ ਵਾਲਾ ਰਾਜ ਸਦੀਵੀ ਨਹੀਂ।
ਸੋਸ਼ਲ ਮੀਡੀਆ ਨੂੰ ਘਾਤਕ ਬਿਮਾਰੀ ਕਰਾਰ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਅੱਜ ਹਰ ਕੋਈ ਡਾਕਟਰ, ਇੰਜਨੀਅਰ, ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ, ਲੇਖਕ ਬਣਿਆ ਹੋਇਆ ਹੈ। ਸੋਸ਼ਲ ਮੀਡੀਆ ਰਾਹੀਂ ਅੱਜ ਜਵਾਨੀ ਬਰਬਾਦੀ ਵੱਲ ਜਾ ਰਹੀ ਹੈ।
ਜਥੇਦਾਰ ਨੇ ਕੌਮ ਦੇ ਧੜੇਬੰਦੀਆਂ 'ਚ ਵੰਡੇ ਬੁੱਧੀਜੀਵੀਆਂ ਨੂੰ ਵਿਦਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸੁਝਾਅ ਭੇਜਣ ਕਿ ਕਿਸ ਤਰ੍ਹਾਂ ਜਵਾਨੀ ਨੂੰ ਇਸ ਤੋਂ ਬਚਾਇਆ ਜਾ ਸਕਦਾ ਹੈ।

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026