Posted on July 15th, 2020

ਬੀਤੇ ਦਿਨੀਂ ਇੱਕ ਟੀਵੀ ਚੈਨਲ 'ਤੇ ਗੱਲਬਾਤ ਦੌਰਾਨ ਡੇਰਾ ਸਿਰਸਾ ਦੀ ਪੈਰੋਕਾਰ ਵੀਰਪਾਲ ਕੌਰ ਵਲੋਂ ਖੁਲਾਸਾ ਕੀਤਾ ਗਿਆ ਸੀ ਕਿ ਜਾਮ ਏ ਇੰਸਾਂ ਪਿਆਉਣ ਵੇਲੇ ਪਾਈ ਡੇਰਾ ਮੁਖੀ ਵਲੋਂ ਪਾਈ ਗਈ ਪੁਸ਼ਾਕ ਡੇਰਾ ਮੁਖੀ ਨੂੰ ਸੁਖਬੀਰ ਬਾਦਲ ਨੇ ਭੇਜੀ ਸੀ। ਇਹੀ ਪੁਸ਼ਾਕ ਅਤੇ ਘਟਨਾ ਸੀ, ਜਿਸ ਕਾਰਨ ਡੇਰਾ ਮੁਖੀ 'ਤੇ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦੇ ਦੋਸ਼ ਲੱਗੇ ਸਨ।
ਹੁਣ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰ ਬੀ ਐਸ ਚਾਨਾ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਡੇਰਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਦੀ ਨਕਲ ਕਰਦਿਆਂ ਪਾਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜੁਆਬ ਦੇਣਾ ਚਾਹੀਦਾ ਹੈ। 
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਤੇ ਸੱਚ ਸਮੁੱਚੀ ਸੰਗਤ ਦੇ ਸਾਹਮਣੇ ਆਉਣਾ ਚਾਹੀਦਾ ਹੈ, ਜਿੱਥੋਂ ਤੱਕ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਾਂ ਕਾਂਗਰਸੀ ਆਗੂਆਂ ਵੱਲੋਂ ਡੇਰਾ ਸਾਧ ਨੂੰ ਸੁਖਬੀਰ ਬਾਦਲ ਵੱਲੋਂ ਪੁਸ਼ਾਕ ਭੇਜਣ ਦੇ ਦੋਸ਼ ਲਗਾਉਣ ਦੀ ਗੱਲ ਹੈ ਤਾਂ ਇਸ ਬਾਰੇ ਸੁਖਬੀਰ ਬਾਦਲ ਨੂੰ ਆਪਣਾ ਪੱਖ ਜਨਤਕ ਕਰਦੇ ਹੋਏ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਓਧਰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੁਸ਼ਾਕ ਦੇਣ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥ ਤੋਂ ਛੇਕਿਆ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਰਾਮ ਰਹੀਮ ਨੂੰ 2007 ਵਿਚ ਪੁਸ਼ਾਕ ਪਾ ਕੇ ਦਸਵੇਂ ਪਾਤਸ਼ਾਹ ਦਾ ਸਵਾਂਗ ਰਚਾਉਣ ’ਤੇ ਪੰਥ ਤੋਂ ਛੇਕਿਆ ਜਾ ਸਕਦਾ ਹੈ ਤਾਂ ਸੁਖਬੀਰ ਬਾਦਲ ਨੂੰ ਕਿਉਂ ਨਹੀਂ ਛੇਕਿਆ ਜਾ ਸਕਦਾ।
ਜਥੇਦਾਰ ਸੇਖਵਾਂ ਨੇ ਬਾਦਲ ਪਰਿਵਾਰ ’ਤੇ ਇਲਜ਼ਾਮ ਲਾਉਂਦਿਆਂ ਆਖਿਆ ਕਿ ਉਨ੍ਹਾਂ ਦੇ ਡੇਰਾ ਸਿਰਸਾ ਮੁਖੀ ਨਾਲ ਸਬੰਧਾਂ ਦਾ ਖ਼ੁਲਾਸਾ ਡੇਰੇ ਦੀ ਪੈਰੋਕਾਰ ਵੀਰਪਾਲ ਕੌਰ ਦੁਆਰਾ ਕੀਤੀਆਂ ਗੱਲਾਂ ਤੋਂ ਹੁੰਦਾ ਹੈ, ਜਿਸ ਨੇ ਸੁਖਬੀਰ ਬਾਦਲ ਦੁਆਰਾ ਖ਼ੁਦ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੀ ਗੱਲ ਆਖੀ ਸੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੀ ਡੇਰਾ ਸੱਚਾ ਸੌਦਾ ਨਾਲ ਸਾਂਝ ਜਨਤਕ ਹੋਣ ਮਗਰੋਂ ਬਾਦਲਾਂ ਨੂੰ ਪੰਥ ਵਿੱਚੋਂ ਛੇਕਣ ਦੀ ਕਾਰਵਾਈ ਆਰੰਭ ਕਰਨ। 
ਜਾਖੜ ਨੇ ਕਿਹਾ ਕਿ ਡੇਰੇ ਦੇ ਪੈਰੋਕਾਰਾਂ ਵੱਲੋਂ ਜਨਤਕ ਤੌਰ ’ਤੇ ਇਹ ਮੰਨਣ ਕਿ ਡੇਰੇ ਨੇ 2017 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਈਆਂ ਸਨ, ਤੋਂ ਬਾਅਦ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਵੋਟਾਂ ਲਈ ਡੇਰੇ ਨਾਲ ਸੌਦਾ ਕੀਤਾ। ਹੁਣ ਤੱਕ ਤਾਂ ਇਸ ਬਾਰੇ ਲੋਕਾਂ ਦੇ ਮਨਾਂ ਵਿਚ ਸ਼ੱਕ ਹੀ ਸੀ, ਪਰ ਡੇਰੇ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਦੇ ਸ਼ੱਕ ਨੂੰ ਸੱਚ ਵਿਚ ਬਦਲ ਦਿੱਤਾ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ, ਡੇਰਾ ਮੁਖੀ ਲਈ ਮੁਆਫੀਨਾਮਾ ਅਤੇ ਡੇਰਾ ਮੁਖੀ ਦੀ ਫਿਲਮ ਨੂੰ ਪੰਜਾਬ ਵਿਚ ਚਲਾਉਣ ਦੀ ਆਗਿਆ ਦੇਣੀ ਵਰਗੀਆਂ ਘਟਨਾਵਾਂ ਦੀ ਲੜੀ ਹੁਣ ਆਪਣੇ ਆਪ ਸਾਰਾ ਸੱਚ ਬਿਆਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2015 ਤੋਂ ਬਾਅਦ ਵਾਪਰੀਆਂ ਉਕਤ ਘਟਨਾਵਾਂ ਦੀ ਅਪਰਾਧਿਕ ਪੱਖਾਂ ਤੋਂ ਤਾਂ ਪੁਲੀਸ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ, ਪਰ ਡੇਰੇ ਦੇ ਉਪਰੋਕਤ ਖੁਲਾਸੇ ਮਗਰੋਂ ਹੁਣ ਸੁਖਬੀਰ ਸਿੰਘ ਬਾਦਲ ਦੀ ਪੰਥ ਦੋਖੀ ਵਿਅਕਤੀ ਨਾਲ ਸਾਂਝ ਪ੍ਰਗਟ ਹੋ ਗਈ ਹੈ।
ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਅਕਾਲ ਤਖਤ ਤੋਂ ਵਰਜੇ ਜਾਣ ਦੇ ਬਾਵਜੂਦ ਪੰਥ ਵਿਰੋਧੀਆਂ ਨਾਲ ਗੂੜੀਆਂ ਸਾਂਝਾ ਰੱਖਣ ਦੇ ਦੋਸ਼ਾਂ ਤਹਿਤ ਪੰਥ ਵਿੱਚੋਂ ਛੇਕਿਆ ਜਾਵੇ।
ਇਸ ਬਾਰੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੋਈ ਦੋਸ਼ੀ ਨਹੀਂ ਸਿੱਧ ਹੋ ਜਾਂਦਾ ਉਦੋਂ ਤੱਕ ਕਿਸੇ ਨੂੰ ਕਿਵੇਂ ਤਲਬ ਕੀਤਾ ਜਾ ਸਕਦਾ ਹੈ।

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026

Posted on September 3rd, 2026