Posted on July 19th, 2020

ਜਲੰਧਰ (ਪਾਲ ਸਿੰਘ ਨੌਲੀ)- ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਬਚਾਅ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅੱਗੇ ਆਏ। ਉਨ੍ਹਾਂ ਆਖਿਆ ਕਿ ਕਾਂਗਰਸੀ ਆਗੂ ਤੇ ਸੁਖਦੇਵ ਸਿੰਘ ਢੀਂਡਸਾ ਕੋਲ ਕੋਈ ਮੁੱਦਾ ਨਹੀਂ ਹੈ। ਇਸ ਲਈ ਜਾਣ-ਬੁੱਝ ਕੇ ਸ੍ਾਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਰੋਮਾਣਾ ਨੇ ਆਖਿਆ ਕਿ ਸੁਖਬੀਰ ਬਾਦਲ ’ਤੇ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਦੋਸ਼ ਲਾਉਣ ਵਾਲੀ ਡੇਰੇ ਦੀ ਇਕ ਪੈਰੋਕਾਰ ਵੀ ਆਪਣੇ ਬਿਆਨਾਂ ਤੋਂ ਮੁੱਕਰ ਗਈ ਹੈ।
ਉਹ ਇਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਵਿਰੁੱਧ ਸਵਾਂਗ ਰਚਣ ਦਾ ਮਾਮਲਾ ਮਈ 2007 ਵਿੱਚ ਦਰਜ ਹੋਇਆ ਸੀ। ਇਸ ਕੇਸ ਵਿੱਚ ਤਕਨੀਕੀ ਖ਼ਾਮੀ ਕਰਕੇ ਪੰਜਾਬ ਪੁਲੀਸ ਨੇ ਕੇਸ ਰੱਦ ਕਰਨ ਦੀ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਵਿਰੁੱਧ ਚੱਲਦੇ ਕੇਸ ਵਿੱਚ ਤਕਨੀਕੀ ਖਾਮੀ ਵੀ ਸ਼ਿਕਾਇਤਕਰਤਾ ਵੱਲੋਂ ਹੀ ਰਹੀ ਸੀ, ਕਿਉਂਕਿ ਸ਼ਿਕਾਇਤਕਰਤਾ ਨੇ ਸਲਾਬਤਪੁਰਾ ਵਿੱਚ ਵਾਪਰੀ ਘਟਨਾ ਦੀ ਜੋ ਤਾਰੀਕ ਦੱਸੀ ਸੀ, ਉਹ ਘਟਨਾ ਉਸ ਤਾਰੀਕ ਨੂੰ ਨਹੀਂ ਸੀ ਵਾਪਰੀ। ਇਸੇ ਲਈ ਸੈਸ਼ਨ ਕੋਰਟ ਨੇ ਪੁਲੀਸ ਵੱਲੋਂ ਖਾਮੀ ਬਾਰੇ ਦਿੱਤੀਆਂ ਦਲੀਲਾਂ ਨੂੰ ਮੰਨ ਲਿਆ ਸੀ ਪਰ ਡੇਰਾ ਮੁਖੀ ਨੂੰ ਅਦਾਲਤ ਨੇ ਡਿਸਚਾਰਜ ਨਹੀਂ ਸੀ ਕੀਤਾ।
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਾਈ ਕੋਰਟ ਚਲਾ ਗਿਆ ਸੀ ਤੇ ਹੁਣ ਵੀ ਇਹ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੂੰ ਜਦੋਂ ਪੁੱਛਿਆ ਕਿ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹੋਇਆਂ ਇਸ ਸੰਵੇਦਨਸ਼ੀਲ ਕੇਸ ਵਿੱਚ ਤਕਨੀਕੀ ਖਾਮੀਆਂ ਛੱਡਣ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਇਹ ਖਾਮੀਆਂ ਸ਼ਿਕਾਇਤਕਰਤਾ ਕੋਲੋਂ ਹੀ ਰਹੀਆਂ ਸਨ ਨਾ ਕਿ ਪੰਜਾਬ ਪੁਲੀਸ ਕੋਲੋਂ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਣ-ਬੁੱਝ ਕੇ ਬੇਅਦਬੀ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਵੰਬਰ 2015 ਰਾਸ਼ਟਰਪਤੀ ਕੋਲ ਪਹੁੰਚ ਕਰ ਕੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਤੇ ਹੁਣ ਕਾਂਗਰਸ ਮੋੜਾ ਕੱਟ ਗਈ ਹੈ।
ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ 2017 ਦੀਆਂ ਚੋਣਾਂ ਵੇਲੇ ਆਪਣੇ ਪੁੱਤਰ ਨੂੰ ਡੇਰੇ ਜਾਣ ਤੋਂ ਕਿਉਂ ਨਹੀਂ ਰੋਕਿਆ ਸੀ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਆਪਣੇ ਪੁੱਤਰ ਨੂੰ ਪੰਜਾਬ ਮੰਤਰੀ ਮੰਡਲ ’ਚ ਬਣਿਆ ਕਿਉਂ ਰਹਿਣ ਦਿੱਤਾ ਤੇ ਖੁਦ ਰਾਜ ਸਭਾ ਮੈਂਬਰ ਕਿਉਂ ਬਣੇ? ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੰਟਰਨੈਸ਼ਨਲ ਸਿੱਖ ਕੌਂਸਲ ਦੀ ਤਰਵਿੰਦਰ ਕੌਰ ਖਾਲਸਾ ਨੇ ਜਿਹੜੀ ਸ਼ਿਕਾਇਤ ਦਿੱਤੀ ਹੈ, ਉਸ ਪਿੱਛੇ ਢੀਂਡਸਾ ਦਾ ਹੱਥ ਹੈ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026