Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਰਤ ਤੋਂ ਦੂਰੀ ਬਣਾਉਣ ਲੱਗਾ ਬੰਗਲਾਦੇਸ਼

Posted on July 25th, 2020

ਨਵੀਂ ਦਿੱਲੀ- ਬੰਗਲਾਦੇਸ਼ ’ਚ ਸਾਰੇ ਭਾਰਤੀ ਪ੍ਰਾਜੈਕਟਾਂ ਦੀ ਰਫ਼ਤਾਰ ਨੂੰ ਬਰੇਕਾਂ ਲੱਗ ਗਈਆਂ ਹਨ। ਉਥੋਂ ਦੇ ਅਖ਼ਬਾਰ ‘ਭੋਰੇਜ ਕਾਗੋਜ’ ਦੀ ਰਿਪੋਰਟ ਮੁਤਾਬਕ ਹਸੀਨਾ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਮਗਰੋਂ ਬੰਗਲਾਦੇਸ਼ ਵੱਲੋਂ ਚੀਨੀ ਬੁਨਿਆਦੀ ਢਾਂਚੇ ਵਾਲੇ ਪ੍ਰਾਜੈਕਟਾਂ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਬੰਗਲਾਦੇਸ਼ ਵਲੋਂ ਭਾਰਤ ਦੀ ਬਜਾਇ ਚੀਨ ਵੱਲ ਜ਼ਿਆਦਾ ਝੁਕਾਅ ਦਿਖਾਇਆ ਜਾ ਰਿਹਾ ਹੈ।

ਭਾਰਤ ਦੇ ਗੁਆਂਢੀ ਮੁਲਕ ਇੱਕ ਇੱਕ ਕਰਕੇ ਚੀਨ ਨਾਲ ਸਬੰਧ ਵਧਾ ਰਹੇ ਹਨ ਤੇ ਭਾਰਤ ਨਾਲ ਪੁਰਾਣੀ ਦੋਸਤੀ ਤੋੜ ਰਹੇ ਹਨ।

ਅਖ਼ਬਾਰ ‘ਭੋਰੇਜ ਕਾਗੋਜ’ ਦੀ ਰਿਪੋਰਟ ਮੁਤਾਬਕ ਭਾਰਤ ਵੱਲੋਂ ਚਿੰਤਾ ਜਤਾਏ ਜਾਣ ਦੇ ਬਾਵਜੂਦ ਬੰਗਲਾਦੇਸ਼ ਨੇ ਸਿਲਹਟ ’ਚ ਏਅਰਪੋਰਟ ਟਰਮੀਨਲ ਦੀ ਇਮਾਰਤ ਦਾ ਠੇਕਾ ਚੀਨੀ ਕੰਪਨੀ ਨੂੰ ਦੇ ਦਿੱਤਾ ਹੈ। ਇਹ ਇਲਾਕਾ ਭਾਰਤ ਦੀ ਉੱਤਰ-ਪੂਰਬੀ ਸਰਹੱਦ ਨਾਲ ਲਗਦਾ ਹੈ, ਜਿਸਨੂੰ ਭਾਰਤ ਸੰਵੇਦਨਸ਼ੀਲ ਇਲਾਕਾ ਮੰਨਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਚਾਰ ਮਹੀਨਿਆਂ ਦੌਰਾਨ ਭਾਰਤੀ ਹਾਈ ਕਮਿਸ਼ਨਰ ਰੀਵਾ ਗਾਂਗੁਲੀ ਦਾਸ ਨੇ ਉਨ੍ਹਾਂ ਨਾਲ ਮੁਲਾਕਾਤ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਹ ਸਿਰੇ ਨਹੀਂ ਚੜ੍ਹੀਆਂ। ਬੰਗਲਾਦੇਸ਼ ਨੇ ਭਾਰਤ ਵੱਲੋਂ ਕੋਵਿਡ-19 ਦੌਰਾਨ ਕੀਤੀ ਗਈ ਸਹਾਇਤਾ ਲਈ ਸ਼ਲਾਘਾ ਦਾ ਪੱਤਰ ਤੱਕ ਨਹੀਂ ਭੇਜਿਆ।

ਇਸੇ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੰਗਲਾਦੇਸ਼ ਦੀ ਹਮਰੁਤਬਾ ਸ਼ੇਖ ਹਸੀਨਾ ਨੂੰ ਫੋਨ ਕਰ ਕੇ ਕਸ਼ਮੀਰ ਦਾ ਮੁੱਦਾ ਉਠਾਇਆ ਹੈ। ਪਾਕਿਸਤਾਨ ਦੀ ਸਰਕਾਰੀ ਖ਼ਬਰ ਏਜੰਸੀ ਮੁਤਾਬਕ ਇਮਰਾਨ ਨੇ ਹਸੀਨਾ ਨੂੰ ਇਸਲਾਮਾਬਾਦ ਆਉਣ ਦਾ ਸੱਦਾ ਦਿੰਦਿਆਂ ਕਸ਼ਮੀਰ ਦੇ ਹਾਲਾਤ ਵੱਲ ਧਿਆਨ ਦਿਵਾਇਆ ਅਤੇ ਕਿਹਾ ਕਿ ਜੰਮੂ ਕਸ਼ਮੀਰ ਵਿਵਾਦ ਦਾ ਸ਼ਾਂਤੀਪੂਰਨ ਢੰਗ ਨਾਲ ਹੱਲ ਕੱਢਣਾ ਜ਼ਰੂਰੀ ਹੈ ਤਾਂ ਜੋ ਖਿੱਤੇ ’ਚ ਸ਼ਾਂਤੀ ਬਣੀ ਰਹੇ।



Archive

RECENT STORIES