Posted on July 29th, 2020

ਚੰਡੀਗੜ੍ਹ- ਪੰਜਾਬ ਪੁਲਿਸ ਵਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀ ਏ) ਦੀ ਦੁਰਵਰਤੋਂ ਕਰਦਿਆਂ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗਿ੍ਫ਼ਤਾਰੀਆਂ ਸਬੰਧੀ ਸੁਖਬੀਰ ਬਾਦਲ ਦੇ ਬਿਆਨ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਕਾਫੀ ਤੰਗੀ ਹੋਈ ਹੈ। ਉਨ੍ਹਾਂ ਅਕਾਲੀਆਂ 'ਤੇ ਅਕਾਲੀ ਰਾਜ 'ਚ ਵੀ ਅਜਿਹੇ ਕਨੂੰਨ ਵਰਤਣ ਦੀ ਉਦਾਹਰਨ ਦਿੱਤੀ ਹੈ ਅਤੇ ਨਾਲ ਹੀ ਸੁਖਬੀਰ 'ਤੇ ਫਿਰਕੂ ਵੰਡੀਆਂ ਪਾਉਣ ਦੇ ਦੋਸ਼ ਵੀ ਲਾਏ ਹਨ।
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀ ਏ) ਦੀ ਅੰਨ੍ਹੇਵਾਹ ਵਰਤੋਂ ਵਿਰੁੱਧ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪੁਲਿਸ ਮੁਖੀ ਨੂੰ ਸਪਸ਼ਟ ਹਦਾਇਤਾਂ ਜਾਰੀ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ-ਛੋਟੀਆਂ ਗ਼ਲਤੀਆਂ ਲਈ ਸਿੱਖ ਨੌਜਵਾਨਾਂ 'ਤੇ ਯੂ ਏ ਪੀ ਏ ਤਹਿਤ ਕੇਸ ਦਰਜ ਨਾ ਕੀਤੇ ਜਾਣ।
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਛੋਟੀਆਂ-ਛੋਟੀਆਂ ਗ਼ਲਤੀਆਂ ਕਾਰਨ ਸਿੱਖ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਵਿਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਸੂਬੇ ਦੀ ਪੁਲਿਸ ਯੂ.ਏ.ਪੀ.ਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ 'ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੂਬੇ ਦੇ ਡੀ.ਜੀ.ਪੀ. ਨੰੂ ਸਪਸ਼ਟ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ 'ਤੇ ਕੁਝ ਵੀ ਵੇਖਣ ਜਾਂ ਉਸ ਨੂੰ ਸ਼ੇਅਰ ਕਰਨ 'ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ 'ਤੇ ਕੇਸ ਦਰਜ ਨਾ ਕੀਤਾ ਜਾਵੇ।
ਸੁਖਬੀਰ ਸਿੰਘ ਬਾਦਲ ਦੇ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਾਰੇ ਢੁਕਵੇਂ ਕਦਮ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਰੋਕ ਨਹੀਂ ਸਕਦੀਆਂ।
ਕੈਪਟਨ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲੀਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਉਹ ਬੇਲੋੜੀ ਬਿਆਨਬਾਜ਼ੀ ਕਰਨ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਖ਼ਿਲਾਫ਼ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਵਿਸ਼ੇਸ਼ ਕਰਕੇ ਸਿੱਖਾਂ ਨੂੰ ਪੰਜਾਬ ਪੁਲੀਸ ਖ਼ਿਲਾਫ਼ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯੂ.ਏ.ਪੀ.ਏ. ਤਹਿਤ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 2010 ਵਿੱਚ 19 ਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ, ਜਿਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਅਕਾਲੀ ਹਕੂਮਤ ਦੌਰਾਨ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।
ਕੈਪਟਨ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਪੁਲੀਸ ਵੱਲੋਂ ਵੱਖਵਾਦੀ ਤੱਤਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦਾ ਵਿਰੋਧ ਕਰ ਕੇ ਸਿੱਖਾਂ ਵਿਚ ਫ਼ਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026