Posted on July 31st, 2020

ਫੇਕ ਨਿਊਜ਼ ਬਾਰੇ ਸੁਖਦੇਵ ਸਿੰਘ ਢੀਂਡਸਾ ਦੇ ਫੇਸਬੁੱਕ ਪੇਜ ਤੋਂ ਦਿੱਤਾ ਗਿਆ ਸਪੱਸ਼ਟੀਕਰਨ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਿਆਸੀ ਵਿਰੋਧੀ ਸੁਖਬੀਰ ਸਿੰਘ ਬਾਦਲ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦੇ ਦੋਸ਼ ਲਾਏ ਹਨ।
ਢੀਂਡਸਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਕ ਬਿਆਨ ਨੂੰ ਆਧਾਰ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਫ਼ਰਜ਼ੀ ਖ਼ਬਰ ਵੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਇਸੇ ਤਰ੍ਹਾਂ ਉਨ੍ਹਾਂ (ਢੀਂਡਸਾ) ਅਤੇ ਚੰਦੂਮਾਜਰਾ ਸਬੰਧੀ ਫੈਲਾਈਆਂ ਗਈਆਂ ਖ਼ਬਰਾਂ ਵੀ ਅਜਿਹੇ ਸ਼ਰਾਰਤੀ ਦਿਮਾਗ ਦੀ ਹੀ ਕਾਢ ਸਨ।
ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਨੇਤਾਵਾਂ ਦੇ ਅਕਸ ਨੂੰ ਖ਼ਰਾਬ ਕਰਨਾ ਸੁਖਬੀਰ ਸਿੰਘ ਬਾਦਲ ਦੀ ਰਣਨੀਤੀ ਦਾ ਹਿੱਸਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੂੰ ਹੁਣ ਜਦੋਂ ਆਪਣੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਦਿਖਾਈ ਦੇਣ ਲੱਗੀ ਹੈ ਤਾਂ ਸੀਨੀਅਰ ਅਕਾਲੀ ਆਗੂਆਂ ਦਰਮਿਆਨ ਫੁੱਟ ਪਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਹੀ ਸਾਥੀਆਂ ਦਾ ਮਾਣ-ਸਤਿਕਾਰ ਘਟਾਉਣ ਵਾਲੀ ਰਣਨੀਤੀ ਅਪਣਾ ਕੇ ਆਪਣੇ ਪੈਰਾਂ ’ਤੇ ਕੁਹਾੜਾ ਮਾਰ ਰਹੇੇ ਹਨ ਤੇ ਉਹ ਦਿਨ ਦੂਰ ਨਹੀਂ, ਜਦੋਂ ਬਾਦਲ ਅਲੱਗ ਥਲੱਗ ਪੈ ਜਾਣਗੇ।
ਉਨ੍ਹਾਂ ਕਿਹਾ ਕਿ ਛੋਟੇ ਬਾਦਲ ਨੇ ਉਨ੍ਹਾਂ ਅਤੇ ਚੰਦੂਮਾਜਰਾ ਦਰਮਿਆਨ ਤਣਾਅ ਪੈਦਾ ਕਰਨ ਦਾ ਯਤਨ ਕੀਤਾ ਹੈ ਪਰ ਅਕਾਲੀ ਦਲ ਦੇ ਪ੍ਰਧਾਨ ਨੂੰ ਇਨ੍ਹਾਂ ਯਤਨਾਂ ’ਚ ਕਾਮਯਾਬੀ ਨਹੀਂ ਮਿਲੇਗੀ ਕਿਉਂਕਿ ਉਹ ਹੁਣ ਸਿੱਖ ਪੰਥ ਅਤੇ ਆਪਣੀ ਹੀ ਪਾਰਟੀ ਅੰਦਰ ਬੇਪਰਦ ਹੋ ਚੁੱਕੇ ਹਨ। ਅਕਾਲੀ ਦਲ ਦੇ ਪ੍ਰਧਾਨ ਆਪਣੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਝੂਠ ਤੇ ਫਰੇਬ ਦਾ ਸਹਾਰਾ ਲੈ ਰਹੇ ਹਨ ਤੇ ਅਕਾਲੀ ਦਲ ਦੇ ਹੀ ਨੇਤਾਵਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਹਨ।

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026

Posted on September 3rd, 2026