Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

2004 'ਚ ਜਥੇਦਾਰਾਂ ਨੇ ਰਾਸ਼ਟਰੀ ਸਵੈਮ ਸੰਘ ਅਤੇ ਰਾਸ਼ਟਰੀ ਸਿੱਖ ਸੰਗਤ ਨੂੰ ਐਲਾਨਿਆ ਸੀ ਪੰਥ ਵਿਰੋਧੀ

Posted on August 3rd, 2020

-ਗੁਰਪ੍ਰੀਤ ਸਿੰਘ ਸਹੋਤਾ/ ਸਰੀ/ ਚੜ੍ਹਦੀ ਕਲਾ ਬਿਊਰੋ

ਬਾਬਰੀ ਮਸਜਿਦ ਢਾਹ ਕੇ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਲਈ ਕਰਵਾਏ ਜਾ ਰਹੇ ਭੂਮੀ ਪੂਜਨ ਲਈ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਦੇਣ ਕਾਰਨ ਪੰਥਕ ਵਿਹੜੇ ਚਰਚਾ ਭਖੀ ਹੋਈ ਹੈ। ਯਾਦ ਰਹੇ ਕਿ ਸੰਨ 2004 'ਚ ਇਸੇ ਰਾਸ਼ਟਰੀ ਸਵੈਮਸੇਵਕ ਸੰਘ ਅਤੇ ਰਾਸ਼ਟਰੀ ਸਿੱਖ ਸੰਗਤ ਨੂੰ ਤਖਤਾਂ ਦੇ ਜਥੇਦਾਰਾਂ ਨੇ ਪੰਥ ਵਿਰੋਧੀ ਗਰਦਾਨ ਕੇ ਕਦੇ ਵੀ ਕਿਸੇ ਕਿਸਮ ਦਾ ਸਹਿਯੋਗ ਨਾ ਦੇਣ ਦਾ ਆਦੇਸ਼ ਦਿੱਤਾ ਗਿਆ ਸੀ, ਜੋ ਹਾਲੇ ਵੀ ਕਾਇਮ ਹੈ। (ਦੇਖੋ ਹੁਕਮਨਾਮੇ ਦਾ ਦੂਜਾ ਪੈਰ੍ਹਾ)।

ਇਸੇ ਦੌਰਾਨ ਅਯੁੱਧਿਆ ਵਿੱਚ ਰਾਮ ਮੰਦਿਰ ਬਣਾਉਣ ਲਈ 5 ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਸੱਦਾ ਪੱਤਰ ਦੇਣ ਪੁੱਜੇ ਰਾਸ਼ਟਰੀ ਸਿੱਖ ਸੰਗਤ ਦੇ ਕੁਝ ਅਹੁਦੇਦਾਰ

ਇਹ ਸੱਦਾ ਪੱਤਰ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਅਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ। ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ।

ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਇੱਕ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ ਨੂੰ ਪਵੇਗਾ। ਇਸ ਭੋਗ ਵਿੱਚ ਸ਼ਾਮਲ ਹੋਣ ਲਈ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ।

ਉਮੀਦ ਹੈ ਕਿ 2004 'ਚ ਇਨ੍ਹਾਂ ਪੰਥ ਵਿਰੋਧੀਆਂ ਨੂੰ ਸਹਿਯੋਗ ਨਾ ਦੇਣ ਦੇ ਜਾਰੀ ਹੋਏ ਆਦੇਸ਼ ਦੀ ਜਥੇਦਾਰ ਖੁਦ ਪਾਲਣਾ ਕਰਨਗੇ ਅਤੇ ਇਸ ਆਦੇਸ਼ ਸਬੰਧੀ ਦੁਬਾਰਾ ਸੰਗਤ ਨੂੰ ਯਾਦ ਵੀ ਕਰਵਾ ਦੇਣਗੇ।



Archive

RECENT STORIES