Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਈ ਬਲਜੀਤ ਸਿੰਘ ਭਾਊ ਤੇ ਸਾਥੀਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ - ਸਿੰਘ ਸਾਹਿਬ ਸਨਮਾਨ

Posted on June 28th, 2013


ਅੰਮਿ੍ਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜ ਸਾਲਾਂ ਬਾਅਦ ਪੈਰੋਲ 'ਤੇ ਰਿਹਾਅ ਹੋ ਕੇ ਆਏ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਭਾਈ ਬਲਜੀਤ ਸਿੰਘ ਭਾਊ, ਭਾਈ ਪਰਮਿੰਦਰ ਸਿੰਘ ਚੈੜ੍ਹੀਆਂ, ਭਾਈ ਹਰਮਿੰਦਰ ਸਿੰਘ ਅਮਲੋਹ ਨੂੰ ਭਾਈ ਮੋਹਕਮ ਸਿੰਘ ਅਤੇ ਭਾਈ ਬਲਵੰਤ ਸਿੰਘ, ਡਾ: ਗੁਰਜਿੰਦਰ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਵਾਲੀਆਂ ਸ਼ੀਲਡਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਭਾਈ ਮੋਹਕਮ ਸਿੰਘ ਨੇ ਭਾਈ ਬਲਜੀਤ ਸਿੰਘ ਭਾਊ ਅਤੇ ਸਾਥੀ ਸਿੰਘਾਂ ਦੀ ਘੱਲੂਘਾਰਾ ਜੂਨ '84 ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁ: ਸਾਹਿਬ ਵਿਖੇ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਭਾਈ ਬਲਜੀਤ ਸਿੰਘ ਭਾਊ ਵੱਲੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਚੜ੍ਹਦੀ ਕਲਾ ਲਈ ਅਰਦਾਸਾਂ ਕੀਤੀਆਂ | 

ਮਿਲੀ ਜਾਣਕਾਰੀ ਦੇ ਮੁਤਾਬਕ ਪੈਰੋਲ 'ਤੇ ਰਿਹਾਅ ਹੋਏ ਭਾਈ ਬਲਜੀਤ ਸਿੰਘ ਭਾਊ, ਭਾਈ ਪਰਮਿੰਦਰ ਸਿੰਘ ਚੈੜ੍ਹੀਆਂ, ਭਾਈ ਹਰਮਿੰਦਰ ਸਿੰਘ ਅਮਲੋਹ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ ਗਈ | ਸਿੰਘ ਸਾਹਿਬ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ |



Archive

RECENT STORIES