Posted on August 7th, 2020

ਚੰਡੀਗੜ੍ਹ-ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ’ਚ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇਬੁਨਿਆਦ ਇਲਜ਼ਾਮ ਲਗਾਇਆ ਗਿਆ ਹੈ। ਉਸ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ "ਜ਼ੋਰਾ ਦਸ ਨੰਬਰੀਆ" ਫਿਲਮ ਰਾਹੀਂ ਆਪਣੀ ਪਛਾਣ ਬਣਾ ਚੁੱਕੇ ਪੰਜਾਬੀ ਅਦਾਕਾਰ ਦੀਪ ਸਿੱਧੂ ਅੱਜ ਕੱਲ ਸੋਸ਼ਲ ਮੀਡੀਏ 'ਤੇ ਕਾਫੀ ਸਰਗਰਮ ਹਨ। ਸਿੱਖੀ ਅਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਉਹ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਬੇਬਾਕ ਗੱਲਾਂ ਕਰਦੇ ਹਨ ਅਤੇ ਮੁੱਦਿਆਂ ਨਾਲ ਸਬੰਧਤ ਵਿਅਕਤੀਆਂ ਬਾਰੇ ਸਿੱਧੀਆਂ ਟਿੱਪਣੀਆਂ ਵੀ ਕਰਦੇ ਹਨ। ਰਾਮ ਮੰਦਰ ਭੂਮੀ ਪੂਜਨ, ਲਾਪਤਾ ਸਰੂਪਾਂ ਅਤੇ ਸਿੱਖਾਂ ਨੂੰ ਜਜ਼ਬ ਕਰਨ ਲਈ ਤਿਆਰ ਬੈਠੇ ਹਿੰਦੂਤਵੀਆਂ ਬਾਰੇ ਉਨ੍ਹਾਂ ਬਹੁਤ ਖੁੱਲ੍ਹ ਕੇ ਗੱਲਾਂ ਕੀਤੀਆਂ ਹਨ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਸਦੇ ਸਿੱਖਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ਼ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨ ਸਿੱਖਾਂ ਨੂੰ ਭਾਰਤ ਵਸਾਉਣ ’ਚ ਮੱਦਦ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਵੀ ਖੁਦ ਸਹਿਣ ਕਰੇਗੀ।
ਪੰਜਾਬ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਯੂਏਪੀਏ ਕਾਨੂੰਨ ਤਹਿਤ ਜੇਲ੍ਹਾਂ ’ਚ ਡੱਕਣ ਦੀ ਨਿੰਦਾ ਕਰਦਿਆਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਾਉਣ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਯੂਏਪੀਏ ਦੀ ਆੜ ਹੇਠ ਜਾਣਬੁਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕਾਨੂੰਨੀ ਮਦਦ ਵੀ ਕਰੇਗੀ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026