Posted on August 11th, 2020
ਚੰਡੀਗੜ੍ਹ- "ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਐ, ਪਰ ਦਬਦਾ ਕਿੱਥੇ ਐ" ਗੀਤ ਨਾਲ ਮਸ਼ਹੂਰ ਹੋਏ ਪੰਜਾਬੀ ਗਾਇਕ ਆਰ ਨੇਤ ਅਸਲ ਨਾਮ ਨੇਤ ਰਾਮ ਪੁੱਤਰ ਸਤਪਾਲ ਸ਼ਰਮਾ ਵਾਸੀ ਧਰਮਪੁਰਾ, ਮਾਨਸਾ ਨੇ ਥਾਣਾ ਮਟੌਰ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਰਨ, ਅਰਮਾਨ, ਮਾਹੀ, ਜੋਬਨ, ਮੰਗਲ, ਸਹਿਜਪਾਲ ਅਤੇ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਹੈ।
ਆਰ ਨੇਤ ਵਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਹ ਚੰਡੀਗੜ੍ਹ ਦੇ ਸੈਕਟਰ-70 ਸਥਿਤ ਹੋਮਲੈਂਡ ਮੈਗਾ ਹਾਊਸਿੰਗ ਸੁਸਾਇਟੀ ਵਿੱਚ ਰਹਿੰਦਾ ਹੈ। ਉਸ ਨੇ ਸਰਨ, ਅਰਮਾਨ, ਮਾਹੀ, ਜੋਬਨ, ਮੰਗਲ, ਸਹਿਜਪਾਲ ਆਦਿ ਤੋਂ ਇਕ ਗਾਣੇ ਦੀ ਵੀਡੀਓ ਤਿਆਰ ਕਰਵਾਈ ਸੀ, ਜਿਸ ਬਦਲੇ ਉਨ੍ਹਾਂ ਨੇ ਉਸ ਕੋਲੋਂ 3.50 ਲੱਖ ਰੁਪਏ ਜ਼ਿਆਦਾ ਵਸੂਲ ਲਏ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਉਸ ਨਾਲ ਲੜਾਈ ਝਗੜਾ ਕਰਨ ’ਤੇ ਉਤਾਰੂ ਹੋ ਗਏ ਅਤੇ ਦੇਖਦੇ ਹੀ ਦੇਖਦੇ ਗੱਲ ਹੱਥੋਪਾਈ ਤੱਕ ਪਹੁੰਚ ਗਈ।
ਆਰ ਨੇਤ ਮੁਤਾਬਕ ਉਸ ਦੇ ਦੋਸਤ ਵੀਰਇੰਦਰ ਸਿੰਘ ਨੇ ਵਿੱਚ ਪੈ ਕੇ ਝਗੜਾ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆ ਤੇ ਫਰਾਰ ਹੋ ਗਏ।
ਪੁਲੀਸ ਨੇ ਇਸ ਮਾਮਲੇ ਵਿੱਚ ਸਰਨ, ਅਰਮਾਨ, ਮਾਹੀ, ਜੋਬਨ, ਮੰਗਲ, ਸਹਿਜਪਾਲ ਅਤੇ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਵਿਅਕਤੀ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026