Posted on August 21st, 2020

ਚੰਡੀਗੜ੍ਹ/ ਚੜ੍ਹਦੀ ਕਲਾ ਬਿਊਰੋ
29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਪੁਲਿਸ ਤਸ਼ੱਦਦ ਦੌਰਾਨ ਕਤਲ ਕਰਨ ਵਾਲੇ ਕਾਂਗਰਸੀਆਂ ਅਤੇ ਅਕਾਲੀਆਂ ਦੇ ਚਹੇਤੇ ਦਰਿੰਦੇ ਪੁਲਿਸ ਅਧਿਕਾਰੀ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗਲ਼ ਕਨੂੰਨ ਦਾ ਪਟਾ ਪੈਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ।
ਵਾਅਦਾ ਮਾਫ ਗਵਾਹ ਬਣੇ ਸੈਣੀ ਦੇ ਦੋ ਸਾਥੀਆਂ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਸਾਬਕਾ ਇੰਸਪੈਕਟਰ ਕੁਲਦੀਪ ਸਿੰਘ ਸੰਧੂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ, ਜਿਸ ਮਗਰੋਂ ਪੁਲੀਸ ਨੇ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਨੇ ਦੱਸਿਆ ਕਿ ਪੁਲੀਸ ਰਾਹੀਂ ਸੈਣੀ ਨੂੰ ਨੋਟਿਸ ਭੇਜ ਕੇ ਉਸ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਕਿਉਂਕਿ ਅਦਾਲਤ ਨੇ ਪੁਲੀਸ ਨੂੰ ਹਦਾਇਤ ਕੀਤੀ ਹੋਈ ਸੀ ਕਿ ਸੈਣੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ।
ਤਾਜ਼ਾ ਜਾਣਕਾਰੀ ਮੁਤਾਬਕ ਗ੍ਰਿਫਤਾਰੀ ਤੋਂ ਬਚਣ ਲਈ ਹੁਣ ਸੁਮੇਧ ਸੈਣੀ ਆਪਣੇ ਰਾਜਸੀ ਪ੍ਰਭੂਆਂ ਸਮੇਤ ਸਟੇਟ ਦੇ ਕਰਿੰਦਿਆਂ ਤੱਕ ਭੱਜ-ਦੌੜ ਕਰ ਰਿਹਾ ਹੈ ਕਿ ਕਿਸੇ ਤਰਾਂ ਗ੍ਰਿਫਤਾਰੀ ਦਾ ਪਟਾ ਉਸਦੇ ਗਲ਼ ਪੈਣੋਂ ਰੋਕਿਆ ਜਾਵੇ।
ਕੁਝ ਅੰਦਰੂਨੀ ਸੂਤਰਾਂ ਮੁਤਾਬਕ ਉਸ ਵਲੋਂ ਆਪਣੇ ਸਿਆਸੀ ਪ੍ਰਭੂਆਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਸਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਬਹੁਤ ਸਾਰੇ ਰਾਜ਼ ਜੱਗ ਜ਼ਾਹਰ ਕਰ ਦੇਵੇਗਾ।

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026

Posted on June 3rd, 2026

Posted on June 2nd, 2026

Posted on June 1st, 2026