Posted on September 7th, 2020

ਅੰਮਿ੍ਤਸਰ ਤੋਂ 'ਅਜੀਤ' ਦੇ ਪੱਤਰਕਾਰ ਜਸਵੰਤ ਸਿੰਘ ਜੱਸ ਦੀ ਰਿਪੋਰਟ ਮੁਤਾਬਕ ਬੀਤੇ ਦਿਨ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਪਾਸ ਮਤੇ ਰਾਹੀਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਪੜਤਾਲੀਆ ਕਮੇਟੀ ਦੀ ਰਿਪੋਰਟ ਸਿੱਖ ਜਥੇਬੰਦੀਆਂ ਦੀ ਜ਼ੋਰਦਾਰ ਮੰਗ ਅੱਗੇ ਝੁਕਦਿਆਂ ਸ਼ੋ੍ਰਮਣੀ ਕਮੇਟੀ ਦੀ ਵੈੱਬਸਾਈਟ 'ਤੇ ਜਨਤਕ ਕਰਨ ਦਾ ਐਲਾਨ ਕੀਤਾ ਸੀ, ਪਰ ਅਸਲੀਅਤ 'ਚ ਡਾ: ਈਸ਼ਰ ਸਿੰਘ ਵਾਲੀ ਜਾਂਚ ਕਮੇਟੀ ਦੀ ਕਰੀਬ 1 ਹਜ਼ਾਰ ਪੰਨੇ ਵਾਲੀ ਜਾਂਚ ਰਿਪੋਰਟ 'ਚੋਂ ਕੇਵਲ 10 ਪੰਨਿਆਂ ਨੂੰ ਹੀ ਜਨਤਕ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਖੋਲ੍ਹਣ 'ਤੇ ਸਾਹਮਣੇ ਦਿਖਾਈ ਦਿੰਦੇ ਇਕ ਲਿੰਕ ਦੇ ਸਿਰਲੇਖ 'ਤੇ 'ਮਾਣਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਪੜਤਾਲੀਆ ਕਮੇਟੀ ਵਲੋਂ ਪੇਸ਼ ਕੀਤੀ ਗਈ ਰਿਪੋਰਟ' ਲਿਖਿਆ ਮਿਲਦਾ ਹੈ ਪਰ ਲਿੰਕ 'ਤੇ ਕਲਿੱਕ ਕਰਨ 'ਤੇ ਕੇਵਲ ਜਾਂਚ ਰਿਪੋਰਟ ਦੇ 10 ਪੰਨੇ ਹੀ ਨਜ਼ਰ ਆਉਂਦੇ ਹਨ ਅਤੇ ਬਾਕੀ ਬਚਦੇ 990 ਪੰਨਿਆਂ ਬਾਰੇ ਕੋਈ ਜ਼ਿਕਰ ਨਹੀਂ ਮਿਲਦਾ।
ਇੱਥੇ ਜ਼ਿਕਰਯੋਗ ਹੈ ਕਿ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਡਾਇਰੈਕਟਰ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਬੀਤੇ ਦਿਨ ਆਰ.ਟੀ.ਆਈ. ਰਾਹੀਂ ਸ਼ੋ੍ਰਮਣੀ ਕਮੇਟੀ ਤੋਂ ਜਾਂਚ ਰਿਪੋਰਟ ਦੀ ਕਾਪੀ ਦੀ ਮੰਗ ਸਮੇਤ ਲਾਪਤਾ ਪਾਵਨ ਸਰੂਪਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੀ ਮੰਗ ਕੀਤੀ ਸੀ। ਇਸ ਸਬੰਧੀ ਫ਼ਿਲਹਾਲ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਾਂਚ ਕਮੇਟੀ ਦੇ ਮੁਖੀ ਡਾ: ਈਸ਼ਰ ਸਿੰਘ ਐਡਵੋਕੇਟ ਦਾ ਅਜੇ ਤੱਕ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026