Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਭਖਿਆ; ਸੁਖਬੀਰ ਤੁਰੰਤ ਮੋਦੀ ਸਰਕਾਰ 'ਚੋਂ ਬਾਹਰ ਆਉਣ

Posted on September 13th, 2020

ਚੰਡੀਗੜ੍ਹ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਕਿ ਜੇ ਖੇਤੀ ਆਰਡੀਨੈਂਸ ਵਾਪਸ ਨਾ ਲਏ ਗਏ ਤਾਂ ਪੰਜਾਬ ਵਿਚ ਅਸ਼ਾਂਤੀ ਫੈਲ ਸਕਦੀ ਹੈ। ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ,‘‘ਸੁਖਬੀਰ ਸਿੰਘ ਬਾਦਲ ਮਗਰਮੱਛ ਦੇ ਹੰਝੂ ਨਾ ਵਹਾਉਣ ਅਤੇ ਆਰਡੀਨੈਂਸਾਂ ਨੂੰ ਰੱਦ ਕਰ ਕੇ ਫੌਰੀ ਕੇਂਦਰ ਦੀ ਮੋਦੀ ਸਰਕਾਰ ’ਚੋਂ ਬਾਹਰ ਆਉਣ ਦਾ ਐਲਾਨ ਕਰਨ।’’

ਕਿਸਾਨਾਂ ਵੱਲੋਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿਚ ਇਕੱਠ ਕੀਤੇ ਜਾ ਰਹੇ ਹਨ। ਸੰਘਰਸ਼ ਕਮੇਟੀ ਨੇ ਛੇ ਦੀ ਬਜਾਏ ਹੁਣ ਤਿੰਨ ਜ਼ਿਲ੍ਹਿਆਂ ਵਿੱਚ ਮੋਰਚਾ ਭਖਾ ਲਿਆ ਹੈ।

ਸੋਮਵਾਰ ਨੂੰ ਹਰੀਕੇ ਹੈੱਡ, ਬਿਆਸ ਪੁਲ ਅਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿਚ ਜਾਮ ਲਾਏ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਨੂੰ ਅੱਜ ਅੰਤਿਮ ਛੋਹਾਂ ਦਿੱਤੀਆਂ ਗਈਆਂ।



Archive

RECENT STORIES