Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਿੱਧੂ ਮੂਸੇਵਾਲਾ ਨੂੰ ਗ੍ਰਿਫਤਾਰ ਨਾ ਕਰਨ ਦੇ ਮਾਮਲੇ 'ਤੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ

Posted on September 29th, 2020

ਪੰਜਾਬ ਪੁਲਿਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗ੍ਰਿਫਤਾਰ ਨਾ ਕਰਨ ਦੇ ਮਾਮਲੇ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀ.ਜੀ.ਪੀ. ਪੰਜਾਬ, ਆਈ.ਜੀ. ਪਟਿਆਲਾ, ਐਸ.ਐਸ.ਪੀ. ਸੰਗਰੂਰ ਅਤੇ ਐੱਸ.ਐੱਸ.ਪੀ. ਬਰਨਾਲਾ ਸਮੇਤ ਹੋਰ ਕਈ ਪੁਲਿਸ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਆਰ. ਟੀ. ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਅਤੇ ਕੁਲਦੀਪ ਸਿੰਘ ਖਹਿਰਾ ਨੇ ਐਡਵੋਕੇਟ ਹਾਕਮ ਸਿੰਘ ਰਾਹੀਂ ਦਾਇਰ ਪਟੀਸ਼ਨ ਵਿੱਚ ਦੋਸ਼ ਲਗਾਇਆ ਸੀ ਕਿ ਦੋ ਵੱਖ ਵੱਖ ਮੁਕੱਦਮਿਆਂ ਵਿੱਚ ਸੰਗੀਨ ਧਾਰਾਵਾਂ ਲੱਗੀਆਂ ਹੋਣ ਦੇ ਬਾਵਜੂਦ ਪੰਜਾਬ ਪੁਲਸ ਸਿੱਧੂ ਮੂਸੇਵਾਲਾ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਹਾਈ ਕੋਰਟ ਨੇ 28 ਅਕਤੂਬਰ ਲਈ ਸਬੰਧਤ ਪੁਲਸ ਅਧਿਕਾਰੀਆਂ ਤੇ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।



Archive

RECENT STORIES