Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ‌ਤਿੰਨੇ ਖੇਤੀ ਬਿੱਲ ਰੱਦ ਕੀਤੇ ਜਾਣਗੇ ; ਕੈਪਟਨ ਨੇ ਮੰਗੇ ਮਾਹਰਾਂ ਤੋਂ ਸੁਝਾਅ

Posted on September 29th, 2020

ਚੰਡੀਗੜ੍ਹ । ਚੜ੍ਹਦੀ ਕਲਾ ਬਿਊਰੋ ।

ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿੱਚ ਖੇਤੀ ਕਾਨੂੰਨਾਂ ਬਾਰੇ ਮੁਲਾਕਾਤ ਹੋਈ, ਜਿਸ ਵਿੱਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹਫਤੇ ਦੇ ਅੰਦਰ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ, ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਤਿੰਨੇ ਖੇਤੀ ਬਿੱਲ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਕੈਪਟਨ ਨੇ ਕਨੂੰਨੀ ਮਾਹਰਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਖੇਤੀ ਮਾਹਰਾਂ ਤੋਂ ਈਮੇਲ ਰਾਹੀਂ ਸੁਝਾਅ ਮੰਗੇ ਹਨ ਕਿ ਪੰਜਾਬ ਸਰਕਾਰ ਦਾ ਅਗਲਾ ਕਦਮ ਕੀ ਹੋਣਾ ਚਾਹੀਦਾ, ਜਿਸ ਨਾਲ ਕਿਸਾਨਾਂ ਦੇ ਹਿਤ ਬਚਦੇ ਹੋਣ।

ਸੁਝਾਅ ਇੱਕਤਰ ਕਰਕੇ ਉਨ੍ਹਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਦੀ ਜ਼ਿੰਮੇਵਾਰੀ ਐਡਵੋਕੇਟ ਜਨਰਲ ਅਤੱਲ ਨੰਦਾ ਦੀ ਲਾਈ ਗਈ ਹੈ। ਸੁਝਾਅਇਸ ਈਮੇਲ 'ਤੇ ਭੇਜੇ ਜਾ ਸਕਦੇ ਹਨ: agri.law@punjab.gov.in



Archive

RECENT STORIES