Posted on October 2nd, 2020

ਵਾਅਦਾ ਮੁਆਫ਼ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ
ਫਰੀਦਕੋਟ- ਬਹਿਬਲ ਗੋਲੀ ਕਾਂਡ ਵਿੱਚ ਮੁੱਖ ਮੁਲਜ਼ਮ ਤੋਂ ਵਾਅਦਾ ਮੁਆਫ਼ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਆਪਣੇ 19 ਸਫ਼ਿਆਂ ਦੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਸ ਵੇਲੇ ਦੇ ਡੀ.ਜੀ.ਪੀ. ਸੁਮੇਧ ਸੈਣੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਦਾਇਤ ਕੀਤੀ ਸੀ ਕਿ ਬਹਿਬਲ ਕਲਾਂ ਸੜਕ ਤੋਂ ਧਰਨਾ ਹਰ ਹਾਲਤ ਵਿੱਚ ਚੁਕਵਾ ਦਿੱਤਾ ਜਾਵੇ ਅਤੇ ਜੇਕਰ ਲੋੜ ਪੈਂਦੀ ਹੈ ਤਾਂ ਗੋਲੀਆਂ ਵੀ ਚਲਾਈਆਂ ਜਾਣ। ਪੁਲੀਸ ਨੇ ਬਿਨਾਂ ਕਾਰਨ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦੋ ਬੇਕਸੂਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ।
ਇੰਸਪੈਕਟਰ ਪ੍ਰਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਬਹਿਬਲ ਗੋਲੀ ਕਾਂਡ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਕਥਿਤ ਗਲਤ ਰਵੱਈਏ ਕਾਰਨ ਵਾਪਰਿਆ।
ਵਾਅਦਾ ਮੁਆਫ਼ ਗਵਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਨ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਪੁਲੀਸ ਲਾਈਨ ਲੁਧਿਆਣਾ ਵਿੱਚ ਉਨ੍ਹਾਂ ਸਾਰੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਸੀ ਜਿਸ ਵਿੱਚ ਉਸ ਨੇ ਬਹਿਬਲ ਕਲਾਂ ਵਿੱਚ ਚੱਲੀਆਂ ਗੋਲੀਆਂ ਦੀ ਸਚਾਈ ਨੂੰ ਛੁਪਾਊਣ ਲਈ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪੋ-ਆਪਣਾ ਗੋਲੀ ਸਿੱਕਾ ਤੇ ਕਾਰਤੂਸ ਪੂਰੇ ਕਰ ਲੈਣ ਤਾਂ ਕਿ ਪੜਤਾਲ ਦੌਰਾਨ ਪੁਲੀਸ ਨਿਰਦੋਸ਼ ਸਾਬਿਤ ਹੋਵੇ।
ਇੰਸਪੈਕਟਰ ਪ੍ਰਦੀਪ ਸਿੰਘ ਘਟਨਾ ਵਾਲੇ ਦਿਨ ਬਹਿਬਲ ਕਲਾਂ ਧਰਨੇ ਵਿੱਚ ਮੌਜੂਦ ਸੀ ਅਤੇ ਉਸ ਸਮੇਂ ਉਹ ਮੋਗਾ ਦੇ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਰੀਡਰ ਵਜੋਂ ਨਿਯੁਕਤ ਸਨ। ਪ੍ਰਦੀਪ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪਹਿਲਾਂ ਬਹਿਬਲ ਕਾਂਡ ਵਿੱਚ ਮੁੱਖ ਮੁਲਜ਼ਮਾਂ ਵਿੱਚ ਸ਼ਾਮਿਲ ਕੀਤਾ ਸੀ ਪਰ ਬਾਅਦ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ, ਜਿਸ ‘ਤੇ ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ 15 ਸਤੰਬਰ 2020 ਨੂੰ ਉਨ੍ਹਾਂ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਸੀ।

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026