Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਈ ਜਿੰਦਾ ਤੇ ਭਾਈ ਸੁੱਖਾ ਦੇ ਬਰਸੀ ਸਮਾਗਮ ਵਿੱਚ ਲੌਂਗੋਵਾਲ ਨੂੰ ਸ਼ਾਮਲ ਹੋਣ ਤੋਂ ਰੋਕਿਆ

Posted on October 9th, 2020

ਅੰਮ੍ਰਿਤਸਰ- ਪੱਤਰਕਾਰ ਜਗਤਾਰ ਸਿੰਘ ਲਾਂਬਾ ਦੀ ਰਿਪੋਰਟ ਮੁਤਾਬਕ ਅਕਾਲ ਤਖ਼ਤ ਨੇੜੇ ਉਸ ਵੇਲੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਤਲਖ਼ੀ ਹੋ ਗਈ, ਜਦੋਂ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਨੂੰ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ।

ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਮਗਰੋਂ ਅਕਾਲ ਫੈਡਰੇਸ਼ਨ ਦੇ ਮੁਖੀ ਭਾਈ ਨਾਰਾਇਣ ਸਿੰਘ ਨੇ ਭਾਈ ਲੌਂਗੋਵਾਲ ਦੀ ਸ਼ਮੂਲੀਅਤ ’ਤੇ ਇਤਰਾਜ਼ ਕੀਤਾ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਵੱਲੋਂ ਲਾਈ ਤਨਖਾਹ ਦੌਰਾਨ ਲੋਗੋਵਾਲ ਤੇ ਹੋਰਾਂ ਨੂੰ ਮਹੀਨੇ ਲਈ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਲਈ ਆਖਿਆ ਗਿਆ ਹੈ ਅਤੇ ਅਤੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ।

ਦੂਜੇ ਪਾਸੇ ਲੌਂਗੋਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਮਹੀਨਾ ਕਿਸੇ ਵੀ ਸਮਾਗਮ ਵਿੱਚ ਨਾ ਬੋਲਣ ਵਾਸਤੇ ਆਖਿਆ ਹੈ। ਇਸ ਮਾਮਲੇ ’ਤੇ ਦੋਵਾਂ ਧਿਰਾਂ ਵਿਚਾਲੇ ਕੁਝ ਦੇਰ ਬਹਿਸ ਵੀ ਹੋਈ ਅਤੇ ਬਾਅਦ ਵਿੱਚ ਇਹ ਮਾਮਲਾ ਇਸ ਗੱਲ ’ਤੇ ਆ ਕੇ ਮੁੱਕਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਹੀ ਸਥਿਤੀ ਸਪੱਸ਼ਟ ਕੀਤੀ ਜਾਵੇਗੀ।

ਇਸ ਦੌਰਾਨ ਭੋਗ ਮਗਰੋਂ ਭਾਈ ਸੁੱਖਾ ਤੇ ਭਾਈ ਜਿੰਦਾ ਦੇ ਪਰਿਵਾਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਪਹਿਲੀ ਵਾਰ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ) ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।

ਵਿਰੋਧ ਕਰਨ ਵਾਲੀਆਂ ਧਿਰਾਂ ਦਾ ਇਤਰਾਜ਼ ਸੀ ਕਿ ਬਾਦਲ ਦਲ ਦੀ ਕਮਾਂਡ ਹੇਠਲੇ ਸ਼ਰੋਮਣੀ ਕਮੇਟੀ ਪ੍ਰਧਾਾਨ ਬੀਤੇ 'ਚ ਅਜਿਹੇ ਸ਼ਹੀਦੀ ਸਮਾਗਮਾਂ ਤੋਂ ਕਿਨਾਰਾ ਕਰਦੇ ਰਹੇ ਹਨ ਅਤੇ ਹੁਣ ਜਦੋਂ ਅਕਾਲੀ-ਭਾਜਪਾ ਗੱਠਜੋੜ ਟੁੱਟ ਗਿਆ ਤਾਂ ਇਨ੍ਹਾਂ ਨੂੰ ਦੁਬਾਰਾ ਪੰਥ ਦੇ ਸ਼ਹੀਦਾਂ ਦੇੀਆਂ ਬਰਸੀਆਂ 'ਤੇ ਜਾਣਾ ਚੇਤੇ ਆ ਗਿਆ।



Archive

RECENT STORIES