Posted on October 11th, 2020

ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੀ ਖਬਰ ਮੁਤਾਬਕ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਪੰਜਾਬ ਇਸ ਸਮੇਂ ਦੇਸ਼ ਅੰਦਰ ਪੂਰਨ ਆਜ਼ਾਦੀ ਦੀ ਲੜਾਈ ਦੀ ਅਗਵਾਈ ਕਰਦਾ ਦਿਖਾਈ ਦੇ ਰਿਹਾ ਹੈ। ਜਾਗਦਾ ਪੰਜਾਬ ਮੰਚ ਵਲੋਂ ਅੱਜ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਮੁਲਕ ਦੀਆਂ ਨਜ਼ਰਾਂ ਪੰਜਾਬ ’ਤੇ ਟਿਕੀਆਂ ਹੋਈਆਂ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਨਿਆਂ ਖਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ ਹੈ।
ਭੂਸ਼ਣ ਨੇ ਕਿਹਾ,‘‘ਆਜ਼ਾਦੀ ਦੀ ਲੜਾਈ ਤੋਂ ਬਾਅਦ ਹੁਣ ਪੂਰਨ ਆਜ਼ਾਦੀ ਲਈ ਲਹਿਰ ਉੱਠਣ ਲੱਗੀ ਹੈ। ਲੋਕਾਂ ਦੇ ਮਨਾਂ ਵਿਚੋਂ ਡਰ ਨਿਕਲਣ ਲੱਗਿਆ ਹੈ। ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਹੱਦੀ ਸੂਬਾ ਪੰਜਾਬ ਇਸ ਜਦੋਜ਼ਹਿਦ ’ਚ ਅਹਿਮ ਭੂਮਿਕਾ ਨਿਭਾਏਗਾ।’’ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬੀ ਹੈ ਕਿ ਇਥੋਂ ਦੇ ਲੋਕ ਬਿਨਾਂ ਭੈਅ ਤੋਂ ਜਬਰ-ਜ਼ੁਲਮ ਖਿਲਾਫ਼ ਲੜਨਾ ਜਾਣਦੇ ਹਨ।
ਸੀਨੀਅਰ ਵਕੀਲ ਨੇ ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਵਿਚ ਵਿਸ਼ਵਾਸ ਨਹੀਂ ਰੱਖਦੀ ਹੈ। ‘ਐਮਰਜੈਂਸੀ ਦੌਰਾਨ ਵੀ ਲੋਕਤੰਤਰ ਨੂੰ ਐਨਾ ਖ਼ਤਰਾ ਨਹੀਂ ਸੀ ਜਿੰਨਾ ਹੁਣ ਹੋ ਗਿਆ ਹੈ। ਦੇਸ਼ ਵਿਚ ਘੱਟ ਗਿਣਤੀਆਂ, ਦਲਿਤਾਂ, ਸਮਾਜ ਸੇਵੀ ਆਗੂਆਂ, ਆਰਟੀਆਈ ਕਾਰਕੁਨਾਂ ਅਤੇ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਖਿਲਾਫ਼ ਦੇਸ਼ਧ੍ਰੋਹ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ।’’
ਉਨ੍ਹਾਂ ਕਿਹਾ ਕਿ ਰਾਜਸੀ ਹਿੱਤਾਂ ਲਈ ਦੇਸ਼ ਵਿਚ ਹਿੰਦੂ, ਮੁਸਲਮਾਨਾਂ, ਇਸਾਈਆਂ ਵਿਚ ਨਫਰਤ ਫੈਲਾਈ ਜਾ ਰਹੀ ਹੈ, ਸੱਭਿਅਤਾ ਤੇ ਸੱਭਿਆਚਾਰ ਖਤਰੇ ਵਿਚ ਹੈ। ਲੋਕਾਂ ਨੂੰ ਡਰਾ ਕੇ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਕੁੱਝ ਵੀ ਨਹੀਂ ਹੋ ਰਿਹਾ ਹੈ। ਭੂਸ਼ਣ ਨੇ ਕਿਹਾ,‘‘ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਦੇਸ਼ ਦਾ ਮਾਹੌਲ ਬਦਲਣ ਲੱਗਿਆ ਹੈ। ਹੁਣ ਲੋਕਾਂ ਦਾ ਸਰਕਾਰ ਖਿਲਾਫ਼ ਖੜ੍ਹੇ ਹੋਣ ਦਾ ਸਮਾਂ ਆ ਗਿਆ ਹੈ।’’

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026

Posted on June 3rd, 2026

Posted on June 2nd, 2026

Posted on June 1st, 2026