Posted on October 12th, 2020

ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਲੋਂ ਮਿਲੇ ਗੱਲਬਾਤ ਦੇ ਸੱਦੇ ’ਤੇ ਅੱਡ ਅੱਡ ਸੁਰਾਂ ਕੱਢੀਆਂ ਜਾ ਰਹੀਆਂ ਹਨ।
ਕੇਂਦਰੀ ਖੇਤੀ ਮੰਤਰਾਲੇ ਦੇ ਸੱਦੇ ’ਤੇ ਇੱਕ ਕਿਸਾਨ ਜਥੇਬੰਦੀ ‘ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਨੇ ਤਾਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ ਜਦੋਂ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਦੇ ਸੱਦੇ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ 14 ਅਕਤੂਬਰ ਨੂੰ ਨਵੀਂ ਦਿੱਲੀ ’ਚ ਸੱਦੀ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਕੋਕਰੀ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਜਥੇਬੰਦੀ ਦੀ ਪੂਰਨ ਹਮਾਇਤ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਵੀ ਪੱਖ ਰੱਖਿਆ ਜਾਣਾ ਜ਼ਰੂਰੀ ਹੈ।
ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੱਦਾ ਠੁਕਰਾ ਦਿੱਤਾ ਹੈ ਤੇ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਰੇਲ ਮਾਰਗਾਂ ’ਤੇ ਦਿੱਤੇ ਧਰਨੇ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਉੱਪਰ ਫ਼ਿਰੋਜ਼ਪੁਰ ਤੇ ਦੇਵੀਦਾਸਪੁਰਾ ਰੇਲ ਪਟੜੀ ਉੱਪਰ ਚੱਲ ਰਹੇ ਪੱਕੇ ਮੋਰਚੇ 14 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਤੇ ਇਹ ਵੀ ਫ਼ੈਸਲਾ ਕੀਤਾ ਹੈ ਕਿ 23 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਰਾਵਣ ਰੂਪੀ ਅੰਬਾਨੀ, ਅਡਾਨੀ ਤੇ ਉਸ ਦੇ ਜੋਟੀਦਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਤੇ 25 ਅਕਤੂਬਰ ਦੁਸਹਿਰੇ ਵਾਲੇ ਦਿਨ ਪੰਜਾਬ ਭਰ ਦੇ ਪਿੰਡਾਂ ਵਿਚ ਪੁਤਲੇ ਫੂਕੇ ਜਾਣਗੇ |
ਅੰਦੋਲਨਕਾਰੀ ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਰਵਣ ਸਿੰਘ ਪੰਧੇਰ ਤੇ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਇਕ ਪਾਸੇ ਕਿਸਾਨਾਂ ਨੂੰ ਕੇਂਦਰੀ ਮੰਤਰੀਆਂ ਦੇ ਸਮੂਹ ਨਾਲ ਗੱਲਬਾਤ ਕਰਨ ਦੇ ਸੱਦੇ ਦੇ ਰਹੇ ਹਨ ਤੇ ਦੂਜੇ ਪਾਸੇ ਉਕਤ ਖੇਤੀ ਕਾਨੂੰਨ ਰੱਦ ਨਾ ਹੋ ਸਕਣ ਦੇ ਦਮਗਜੇ ਮਾਰ ਕੇ ਪੰਜਾਬ ਤੇ ਦੇਸ਼ ਦੇ ਕਿਸਾਨਾਂ ਦੀ ਹੇਠੀ ਕਰਦਿਆਂ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਜਾ ਰਹੀ ਹੈ | ਇਹ ਆਪਾ ਵਿਰੋਧੀ ਬਿਆਨ ਸਰਕਾਰ ਦੀ ਮਨਸ਼ਾ ਸਾਫ਼ ਦਰਸਾ ਰਹੇ ਹਨ |

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026

Posted on June 3rd, 2026

Posted on June 2nd, 2026

Posted on June 1st, 2026