Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਿਸਾਨਾਂ ਨੇ ਭੰਨ੍ਹੀ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦੀ ਗੱਡੀ

Posted on October 12th, 2020

ਟਾਂਡਾ- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਨਜ਼ਦੀਕੀ ਚੌਲਾਂਗ ਟੌਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਬੀਤੇ 8 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ। ਸੋਮਵਾਰ ਦੇਰ ਸ਼ਾਮ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜਦੋਂ ਇਸ ਟੌਲ ਪਲਾਜ਼ੇ ਤੋਂ ਲੰਘਣ ਲੱਗੇ ਤਾਂ ਰੋਹ 'ਚ ਆਏ ਕਿਸਾਨਾਂ ਵੱਲੋਂ ਪ੍ਰਧਾਨ ਦੀ ਕਾਰ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਤੇ ਗੱਡੀ ਦੀ ਭੰਨਤੋੜ ਕੀਤੀ। ਇਸ ਮੌਕੇ ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਸਬੰਧੀ ਸੂਚਨਾ ਮਿਲਣ 'ਤੇ ਟਾਂਡਾ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ । ਐੱਸਐੱਸਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਆ ਕੇ ਗੱਲਬਾਤ ਕੀਤੀ ਤੇ ਕਿਹਾ ਜਿਨ੍ਹਾਂ ਨੇ ਵੀ ਗਲਤ ਕੰਮ ਕੀਤਾ ਹੈ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



Archive

RECENT STORIES