Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਿਸਾਨ ਆਗੂਆਂ ਵਲੋਂ ਕੈਪਟਨ ਦੀ ਥਾਂ ਮੋਦੀ ਨਾਲ ਸਿੱਧਾ ਮੱਥਾ ਲਾਉਣ ਦਾ ਐਲਾਨ

Posted on October 15th, 2020

ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਵਾਰਤਾ ਨਾਕਾਮ ਰਹਿਣ ਮਗਰੋਂ ਕੈਪਟਨ ਸਰਕਾਰ ਨੂੰ ਦਿੱਤੀ ਚਿਤਾਵਨੀ ਵਾਪਸ ਲੈਂਦਿਆਂ ਕੇਂਦਰ ਸਰਕਾਰ ਨਾਲ ਸਿੱਧਾ ਆਢਾ ਲਾਉਣ ਦਾ ਐਲਾਨ ਕੀਤਾ ਹੈ।

ਕਿਸਾਨਾਂ ਨੇ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਿਸੇ ਵੀ ਤਰ੍ਹਾਂ ਦੇ ਬਿੱਲ ’ਤੇ ਦਸਤਖ਼ਤ ਕਰਨ ਤੋਂ ਨਾਂਹ ਨੁੱਕਰ ਕੀਤੀ ਤਾਂ ਉਨ੍ਹਾਂ ਦਾ ਵੀ ਘਿਰਾਓ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਸਾਂਝੀ ਮੀਟਿੰਗ ਦੌਰਾਨ ਰੇਲ ਮਾਰਗਾਂ ’ਤੇ ਲੱਗੇ ਨਾਕੇ 20 ਅਕਤੂਬਰ ਤੱਕ ਵਧਾਉਣ, 17 ਅਕਤੂਬਰ ਨੂੰ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ, ਭਾਜਪਾ ਦੇ ਪੰਜਾਬ ਵਿਚਲੇ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਵਧਾਉਣ ਅਤੇ ਤਹਿਸੀਲ ਤੇ ਜ਼ਿਲ੍ਹਾ ਪੱਧਰੀ ਆਗੂਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਬਿੱਲਾਂ ਦੇ ਪੱਖ ’ਚ ਮੀਟਿੰਗਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ। ਕਿਸਾਨਾਂ ਨੇ ਪੰਜਾਬ ਸਰਕਾਰ ਦਾ ਰੁਖ਼ ਦੇਖਣ ਲਈ ਵਿਧਾਨ ਸਭਾ ਦੇ ਸੈਸ਼ਨ ’ਤੇ ਟੇਕ ਰੱਖੀ ਹੋਈ ਹੈ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਵਿੱਚ ਮੋਦੀ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਜੋ ਸਲੂਕ ਕੀਤਾ ਗਿਆ ਹੈ, ਉਸ ਨੇ ਕਿਸਾਨਾਂ ’ਚ ਰੋਹ ਹੋਰ ਵਧਾਇਆ ਹੈ। ਇਸ ਲਈ ਜਥੇਬੰਦੀਆਂ ਨੇ ਅੰਦੋਲਨ ਨੂੰ ਵਧਾਉਣ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸਮਝਾਉਣ ਦਾ ਜੋ ਰਾਹ ਫੜਿਆ ਹੈ ਉਹ ਹੈਂਕੜ ਭਰਿਆ ਹੈ ਤੇ ਭਾਜਪਾ ਵੱਲੋਂ ਕਿਸਾਨਾਂ ਨੂੰ ਸਮਝਾਉਣ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ।

ਮੀਟਿੰਗ ਵਿੱਚ 29 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਜਥੇਬੰਦੀਆਂ ਵੱਲੋਂ ਅੰਦੋਲਨ ਦੀ ਸਮੀਖਿਆ ਕਰਨ ਲਈ 20 ਅਕਤੂਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਮੰਤਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ 19 ਅਕਤੂਬਰ ਨੂੰ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਸਬੰਧੀ ਸਰਕਾਰ ਮਹੱਤਵਪੂਰਨ ਫ਼ੈਸਲਾ ਕਰੇਗੀ।

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵਾਪਸ ਲੈ ਲਈ ਗਈ ਹੈ ਤੇ ਜੇਕਰ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਿਸੇ ਵੀ ਕਾਨੂੰਨੀ ਦਸਤਾਵੇਜ਼ ’ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਦਸਤਖਤ ਨਾ ਕੀਤੇ ਤਾਂ ਕਿਸਾਨ ਜਥੇਬੰਦੀਆਂ ਦਾ ਸਿੱਧਾ ਰੁਖ਼ ਰਾਜਪਾਲ ਵੱਲ ਹੋ ਜਾਵੇਗਾ।



Archive

RECENT STORIES

Akal Guardian Nov 28-2020

Posted on November 27th, 2020

Charhdi Kala Nov 28-2020

Posted on November 27th, 2020

ਓਂਟਾਰੀਓ ਸਰਕਾਰ ਨਾਲ ਕੰਮ ਕਰਦੇ ਕੰਪਿਊਟਰ ਮਾਹਰ ਸੰਜੇ ਮਦਾਨ ਨੇ ਕੋਵਿਡ ਫੰਡ ਰਾਹੀਂ 11 ਮਿਲੀਅਨ ਭੋਟੇ

Posted on November 25th, 2020

ਚੰਦੂਮਾਜਰਾ ਨੇ ਰੈਲੀਆਂ ਦਾ ਦੌਰ ਆਰੰਭਿਆ, ਪ੍ਰੋਗਰਾਮ ਤੋਂ ਪਾਰਟੀ ਲੀਡਰਸ਼ਿਪ ਅਣਜਾਣ

Posted on November 24th, 2020

ਸ਼ਰਲੀ ਬੌਂਡ ਨੂੰ ਬੀਸੀ ਲਿਬਰਲ ਪਾਰਟੀ ਨੇ ਆਪਣੀ ਕਾਰਜਕਾਰੀ ਲੀਡਰ ਚੁਣਿਆ

Posted on November 23rd, 2020

ਭਾਈ ਰਮਨਦੀਪ ਸਿੰਘ ਗੋਲਡੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਰਿਹਾਅ

Posted on November 23rd, 2020

ਪੰਜਾਬ ਦਾ ਕਿਸਾਨ ਇਸ ਮੋੜ ਤੋਂ ਕਿੱਧਰ ਨੂੰ ਤੁਰੇ? ਦਿੱਲੀ ਅੱਗੇ ਗੋਡੇ ਟੇਕਣ ਵੱਲ ਜਾਂ ਨਵੇਂ ਖੇਤੀ ਮਾਡਲ ਵੱਲ?

Posted on November 22nd, 2020

ਹਰਿਆਣਾ 'ਚੋਂ ਖਾਦ ਲਿਆਉਣ ਦੇ ਦੋਸ਼ 'ਚ ਪੰਜਾਬ ਦੇ 4 ਕਿਸਾਨ ਗ੍ਰਿਫਤਾਰ

Posted on November 22nd, 2020

21 ਨਵੰਬਰ 2002 ਨੂੰ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਦਿਆਂ.......!

Posted on November 20th, 2020

ਨਫਰਤ ਦੇ ਪ੍ਰਚਾਰਕ ਮੌਲਾਣਾ ਖਾਦਿਮ ਹੁਸੈਨ ਰਿਜ਼ਵੀ ਦੀ ਮੌਤ

Posted on November 19th, 2020

ਅਕਾਲ ਤਖਤ ਵਲੋਂ ਮਲਿਕ ਅਤੇ ਪੰਧੇਰ ਤੋਂ ਜ਼ਬਤ ਕੀਤੀ ਪ੍ਰਿੰਟਿੰਗ ਮਸ਼ੀਨਰੀ ਵਾਪਸ ਕਰਨ ਦੇ ਆਦੇਸ਼ ਜਾਰੀ

Posted on November 18th, 2020

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਜਥੇਦਾਰ ਨੂੰ ਮਾਨਸਿਕ ਤੌਰ 'ਤੇ ਬਿਮਾਰ ਕਿਹਾ; ਅਕਾਲੀ ਦਲ ਨੇ ਕੀਤੀ ਮਾਫੀ ਦੀ ਮੰਗ

Posted on November 18th, 2020