Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅੰਮ੍ਰਿਤਸਰ 'ਚ ਮੋਦੀ ਨੂੰ ਰਾਵਣ ਵਾਂਗ ਫੂਕਿਆ

Posted on October 23rd, 2020

ਅੰਮ੍ਰਿਤਸਰ- ਇੱਥੋਂ ਦੇ ਰਣਜੀਤ ਐਵੇਨਿਊ ਵਿਖੇ ਅੱਜ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਨੂੰ ਰਾਵਣ ਵਾਂਗ ਫੂਕਿਆ ਗਿਆ। ਪੁਤਲੇ ਦੇ ਵਿਚਾਲੇ ਮੋਦੀ ਦਾ ਸਿਰ ਸੀ ਜਦਕਿ ਆਸੇ-ਪਾਸੇ ਅੰਬਾਨੀ ਅਤੇ ਅਡਾਨੀ ਦੇ ਸਿਰ ਸਨ।

ਇਸ ਮੌਕੇ ਭਾਰੀ ਇੱਕਠ ਹੋਇਆ, ਜਿਸ ਵਿੱਚ ਵੱਡੀ ਗਿਣਤੀ ਔਰਤਾਂ ਦੀ ਸੀ, ਜੋ ਕੇਸਰੀ ਚੁੰਨੀਆਂ ਲੈ ਕੇ ਪੁੱਜੀਆਂ ਸਨ।

ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਉਲਟ ਇਹ ਪ੍ਰੋਗਰਾਮ ਪਹਿਲਾਂ ਤੋਂ ਹੀ ਉਲੀਕਿਆ ਹੋਇਆ ਸੀ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰਨਾਂ ਸ਼ਹਿਰਾਂ 'ਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਗਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਦਿਨੋਂ ਦਿਨ ਪ੍ਰਚੰਡ ਹੋ ਰਿਹਾ ਹੈ ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਸ ਕੀਤੇ ਇਹ ਆਰਡੀਨੈਂਸ ਵਾਪਸ ਨਹੀਂ ਲੈਣਗੇ।

ਤਸਵੀਰਾਂ: ਵਾਇਆ ਸਿਮਰਨਜੀਤ ਸਿੰਘ



Archive

RECENT STORIES