Posted on October 25th, 2020

ਮਾਨਸਾ ਤੋਂ ਪੱਤਰਕਾਰ ਜੋਗਿੰਦਰ ਸਿੰਘ ਮਾਨ ਦੀ ਖਬਰ ਮੁਤਾਬਕ ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕਰਨ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਸਣੇ ਸਾਰੀਆਂ ਗੱਡੀਆਂ ਨੂੰ ਸੂਬੇ ਵਿਚ ਅਗਲੇ ਹੁਕਮਾਂ ਤੱਕ ਚਲਾਉਣ ਤੋਂ ਬੰਦ ਕਰ ਦਿੱਤਾ ਗਿਆ ਹੈ।
ਦਿਲਚਸਪ ਗੱਲ ਹੈ ਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ 22 ਅਕਤੂਬਰ ਤੋਂ ਮਾਲ ਗੱਡੀਆਂ ਚਲਾਉਣ ਦੀ ਹਰੀ ਝੰਡੀ ਦਿੱਤੀ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 23 ਅਕਤੂਬਰ ਨੂੰ ਬਣਾਂਵਾਲਾ ਥਰਮਲ ਪਲਾਂਟ ਨੂੰ ਜਾਂਦੇ ਰਾਹ ਰੋਕ ਲਏ ਗਏ ਅਤੇ 24 ਅਕਤੂਬਰ ਨੂੰ ਰਾਜਪੁਰਾ ਥਰਮਲ ਦਾ ਰਸਤਾ ਬੰਦ ਕਰ ਦਿੱਤਾ ਗਿਆ।
ਉੱਤਰੀ ਰੇਲਵੇ ਦੇ ਉਚ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਰੋਕੀ ਗਈ ਹੈ। ਇਹ ਰੇਲ ਗੱਡੀਆਂ ਰੋਕਣ ਲਈ ਹੁਣ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਹੀ ਜ਼ਿੰਮੇਵਾਰ ਮੰਨਿਆ ਜਾਣ ਲੱਗਾ ਹੈ।
ਇਹ ਵੀ ਪਤਾ ਲੱਗਿਆ ਕਿ ਉੱਤਰੀ ਰੇਲਵੇ ਨੇ ਇਹ ਫੈਸਲਾ ਲਿਆ ਹੈ ਕਿ ਮਾਲ ਗੱਡੀਆਂ ਦੀ ਸਾਰੀ ਆਵਾਜਾਈ ਉਦੋਂ ਹੀ ਸੰਭਵ ਹੋਵੇਗੀ, ਜਦੋਂ ਸਵਾਰੀ ਗੱਡੀਆਂ ਲਈ ਵੀ ਕਿਸਾਨ ਧਿਰਾਂ ਸਹਿਮਤ ਹੋਣਗੀਆਂ।
ਇਸੇ ਦੌਰਾਨ ਹੀ ਮਾਨਸਾ ਸਥਿਤ ਸਟੇਸ਼ਨ ਮਾਸਟਰ ਆਰਕੇ ਮੀਨਾ ਨੇ ਦੱਸਿਆ ਕਿ ਮਾਲ ਗੱਡੀਆਂ ਨੂੰ ਪਿਛੋਂ ਹੀ ਬੰਦ ਕਰ ਦਿੱਤਾ ਗਿਆ ਹੈ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026