Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਦੁਸਹਿਰੇ 'ਤੇ ਆਰ ਐਸ ਐਸ ਦਾ ਐਲਾਨ: ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ

Posted on October 25th, 2020

ਨਾਗਪੁਰ- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ।

ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ ਕਿ ਹਿੰਦੁਸਤਾਨ ਇਕ ‘ਹਿੰਦੂ ਰਾਸ਼ਟਰ’ ਹੈ, ਇਸ ਦੇ ਮਨ ਵਿਚ ਕੋਈ ਸਿਆਸੀ ਜਾਂ ਤਾਕਤ ’ਤੇ ਕੇਂਦਰਤ ਸੰਕਲਪ ਨਹੀਂ ਹੁੰਦਾ। ਭਾਗਵਤ ਨੇ ਕਿਹਾ ਕਿ ਅਸੀਂ ਸਿੱਧੇ ਤੌਰ ’ਤੇ ਮੁਲਕ ਦੀ ਸ਼ਖ਼ਸੀਅਤ ਨੂੰ ਹਿੰਦੂ ਇਸ ਲਈ ਗਰਦਾਨ ਰਹੇ ਹਾਂ ਕਿਉਂਕਿ ਸਾਡੀਆਂ ਸਾਰੀਆਂ ਸਭਿਆਚਾਰਕ ਤੇ ਸਮਾਜੀ ਰਵਾਇਤਾਂ ਇਸ ਦੇ ਸਿਧਾਂਤਾਂ ਤੋਂ ਹੀ ਸੇਧ ਲੈਂਦੀਆਂ ਹਨ।

ਆਰਐੱਸਐੱਸ ਮੁਖੀ ਨੇ ਕਿਹਾ ਕਿ ਹਿੰਦੂਤਵ ਸ਼ਬਦ ਨੂੰ ‘ਤੋੜ-ਮਰੋੜ’ ਲਿਆ ਗਿਆ ਹੈ। ਇਸ ਨਾਲ ਕਰਮਕਾਂਡ (ਵਿਧੀ-ਵਿਧਾਨ) ਸੰਕੇਤਕ ਤੌਰ ’ਤੇ ਜੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘ ਇਸ ਸ਼ਬਦ ਦੀ ਵਰਤੋਂ ਮੌਕੇ ਇਸ ਗਲਤਫ਼ਹਿਮੀ ਵੱਲ ਸੰਕੇਤ ਨਹੀਂ ਕਰਦਾ। ਭਾਗਵਤ ਨੇ ਕਿਹਾ ‘ਸਾਡੇ ਲਈ, ਇਹ ਉਹ ਸ਼ਬਦ ਹੈ ਜਿਸ ਰਾਹੀਂ ਪਛਾਣ ਨੂੰ ਦਰਸਾਇਆ ਗਿਆ ਹੈ, ਇਸ ਦੇ ਨਾਲ ਹੀ ਰੂਹਾਨੀਅਤ ਨਾਲ ਜੁੜੀਆਂ ਰਵਾਇਤਾਂ ਹਨ ਜਿਨ੍ਹਾਂ ਦੀ ਨਿਰੰਤਰਤਾ ਨੂੰ ਪ੍ਰਗਟ ਕੀਤਾ ਜਾਂਦਾ ਹੈ ਅਤੇ ਭਾਰਤ ਦੀ ਧਰਤੀ ’ਚ ਪੈਦਾ ਹੋਈਆਂ ਸਮੁੱਚੀਆਂ ਕਦਰਾਂ-ਕੀਮਤਾਂ ਦਾ ਸਰਮਾਇਆ ਵੀ ਹੈ ਜਿਸ ਨੂੰ ਪ੍ਰਤੱਖ ਕੀਤਾ ਗਿਆ ਹੈ।’

ਉਨ੍ਹਾਂ ਕਿਹਾ ਕਿ ਸੰਘ ਮੰਨਦਾ ਹੈ ਕਿ ਇਹ ਸ਼ਬਦ ਭਾਰਤ ਦੀ ਸਾਰੀ 130 ਕਰੋੜ ਦੀ ਆਬਾਦੀ ’ਤੇ ਲਾਗੂ ਹੁੰਦਾ ਹੈ। ਉਨ੍ਹਾਂ ਸਾਰਿਆਂ ’ਤੇ ਜੋ ਖ਼ੁਦ ਨੂੰ ਭਾਰਤਵਰਸ਼ ਦੇ ਧੀਆਂ ਤੇ ਪੁੱਤਰ ਮੰਨਦੇ ਹਨ। ਭਾਗਵਤ ਨੇ ਕਿਹਾ ਕਿ ਉਹ ਸਾਰੇ ਜੋ ਆਪਣੇ ਵੱਡੇ-ਵਡੇਰਿਆਂ ਦੀ ਵਿਰਾਸਤ ਉਤੇ ਮਾਣ ਕਰਦੇ ਹਨ, ਉਨ੍ਹਾਂ ਸਾਰਿਆਂ ਉਤੇ ਹਿੰਦੂਤਵ ਸ਼ਬਦ ਢੁੱਕਦਾ ਹੈ।

ਆਰਐੱਸਐੱਸ ਮੁਖੀ ਨੇ ਕਿਹਾ ਕਿ ਇਸ ਸ਼ਬਦ ਦੇ ਅਸਲ ਮਤਲਬ ਤੋਂ ਅਣਜਾਣ ਰਹਿਣ ਨਾਲ ਦੇਸ਼ ਤੇ ਸਮਾਜ ਨੂੰ ਏਕੇ ਵਿਚ ਬੰਨ੍ਹਣ ਵਾਲੇ ਧਾਗੇ ਕਮਜ਼ੋਰ ਪੈਂਦੇ ਹਨ ਕਿਉਂਕਿ ਦੇਸ਼-ਸਮਾਜ ਨੂੰ ਵੰਡਣ ਵਾਲੇ ਪਹਿਲਾਂ ਇਸੇ ਸ਼ਬਦ ਨੂੰ ਨਿਸ਼ਾਨਾ ਬਣਾ ਕੇ ਫ਼ਿਰਕਿਆਂ ’ਚ ਤਕਰਾਰ ਖੜ੍ਹਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨਤਾ ਨੂੰ ਹਿੰਦੂ ਦਰਸ਼ਨ ਸ਼ਾਸਤਰ ਵਿਚ ਸਵੀਕਾਰ ਕਰ ਕੇ ਸਨਮਾਨ ਦਿੱਤਾ ਗਿਆ ਹੈ।

ਆਨਲਾਈਨ ਪ੍ਰਸਾਰਿਤ ਭਾਸ਼ਣ ਵਿਚ ਭਾਗਵਤ ਨੇ ਕਿਹਾ ‘ਹਿੰਦੂ ਕਿਸੇ ਡੇਰੇ ਜਾਂ ਪੰਥ ਦਾ ਨਾਂ ਨਹੀਂ ਹੈ, ਨਾ ਇਹ ਕਿਸੇ ਸੂਬਾਈ ਦਾਇਰੇ ਵਿਚ ਬੱਝਿਆ ਹੈ, ਨਾ ਇਹ ਕਿਸੇ ਇਕ ਜਾਤੀ ਜਾਂ ਖ਼ਾਸ ਭਾਸ਼ਾ ਬੋਲਣ ਵਾਲੇ ਦਾ ਹੱਕ ਹੈ।’

-ਪੀਟੀਆਈ



Archive

RECENT STORIES

Akal Guardian Nov 28-2020

Posted on November 27th, 2020

Charhdi Kala Nov 28-2020

Posted on November 27th, 2020

ਓਂਟਾਰੀਓ ਸਰਕਾਰ ਨਾਲ ਕੰਮ ਕਰਦੇ ਕੰਪਿਊਟਰ ਮਾਹਰ ਸੰਜੇ ਮਦਾਨ ਨੇ ਕੋਵਿਡ ਫੰਡ ਰਾਹੀਂ 11 ਮਿਲੀਅਨ ਭੋਟੇ

Posted on November 25th, 2020

ਚੰਦੂਮਾਜਰਾ ਨੇ ਰੈਲੀਆਂ ਦਾ ਦੌਰ ਆਰੰਭਿਆ, ਪ੍ਰੋਗਰਾਮ ਤੋਂ ਪਾਰਟੀ ਲੀਡਰਸ਼ਿਪ ਅਣਜਾਣ

Posted on November 24th, 2020

ਸ਼ਰਲੀ ਬੌਂਡ ਨੂੰ ਬੀਸੀ ਲਿਬਰਲ ਪਾਰਟੀ ਨੇ ਆਪਣੀ ਕਾਰਜਕਾਰੀ ਲੀਡਰ ਚੁਣਿਆ

Posted on November 23rd, 2020

ਭਾਈ ਰਮਨਦੀਪ ਸਿੰਘ ਗੋਲਡੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਰਿਹਾਅ

Posted on November 23rd, 2020

ਪੰਜਾਬ ਦਾ ਕਿਸਾਨ ਇਸ ਮੋੜ ਤੋਂ ਕਿੱਧਰ ਨੂੰ ਤੁਰੇ? ਦਿੱਲੀ ਅੱਗੇ ਗੋਡੇ ਟੇਕਣ ਵੱਲ ਜਾਂ ਨਵੇਂ ਖੇਤੀ ਮਾਡਲ ਵੱਲ?

Posted on November 22nd, 2020

ਹਰਿਆਣਾ 'ਚੋਂ ਖਾਦ ਲਿਆਉਣ ਦੇ ਦੋਸ਼ 'ਚ ਪੰਜਾਬ ਦੇ 4 ਕਿਸਾਨ ਗ੍ਰਿਫਤਾਰ

Posted on November 22nd, 2020

21 ਨਵੰਬਰ 2002 ਨੂੰ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਦਿਆਂ.......!

Posted on November 20th, 2020

ਨਫਰਤ ਦੇ ਪ੍ਰਚਾਰਕ ਮੌਲਾਣਾ ਖਾਦਿਮ ਹੁਸੈਨ ਰਿਜ਼ਵੀ ਦੀ ਮੌਤ

Posted on November 19th, 2020

ਅਕਾਲ ਤਖਤ ਵਲੋਂ ਮਲਿਕ ਅਤੇ ਪੰਧੇਰ ਤੋਂ ਜ਼ਬਤ ਕੀਤੀ ਪ੍ਰਿੰਟਿੰਗ ਮਸ਼ੀਨਰੀ ਵਾਪਸ ਕਰਨ ਦੇ ਆਦੇਸ਼ ਜਾਰੀ

Posted on November 18th, 2020

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਜਥੇਦਾਰ ਨੂੰ ਮਾਨਸਿਕ ਤੌਰ 'ਤੇ ਬਿਮਾਰ ਕਿਹਾ; ਅਕਾਲੀ ਦਲ ਨੇ ਕੀਤੀ ਮਾਫੀ ਦੀ ਮੰਗ

Posted on November 18th, 2020