Posted on November 2nd, 2020

ਨਾਭਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਵਾਰ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਉਨ੍ਹਾਂ ਵੱਲੋਂ ਐਸ. ਸੀ. ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਐਸ. ਸੀ. ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣਗੇ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਦੇ ਘਰ ਤਕ ਮਾਰਚ ਕੱਢਿਆ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਹੀ ਉਸ ਵੇਲੇ ਧਰਨਾ ਦਿੱਤਾ, ਜਦੋਂ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਕੀਤੇ ਅਨਿਆਂ ਵਿਰੁੱਧ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ 64 ਕਰੋੜ ਰੁਪਏ ਦੇ ਐਸ.ਸੀ. ਸਕਾਲਰਸ਼ਿਪ ਘੁਟਲੇ ਵਿਚ ਧਰਮਸੋਤ ਨੂੰ ਬਰਖਾਸਤ ਕੀਤੇ ਜਾਣ, ਗ੍ਰਿਫਤਾਰ ਕੀਤੇ ਜਾਣ ਤੇ ਜੇਲ੍ਹ 'ਚ ਸੁੱਟੇ ਜਾਣ ਦੀ ਮੰਗ ਵੀ ਕੀਤੀ।

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026

Posted on June 3rd, 2026

Posted on June 2nd, 2026

Posted on June 1st, 2026