Posted on November 10th, 2020

ਡੇਰਾ ਬਾਬਾ ਨਾਨਕ- ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ।
ਕਰਤਾਰਪੁਰ ਸਾਹਿਬ ਲਾਂਘੇ ਦੀ ਪਹਿਲੀ ਵਰੇਗੰਢ ਨੂੰ ਮਨਾਉਦਿਆਂ ਦਲ ਖਾਲਸਾ ਅਤੇ ਸਹਿਯੋਗੀ ਜਥੇਬੰਦੀਆਂ ਨੇ ਅੰਤਰਰਾਸ਼ਟਰੀ ਸਰਹਦ ‘ਤੇ ਸਮਾਗਮ ਆਯੋਜਿਤ ਕੀਤਾ ਜਿਥੇ ਬੁਲਾਰਿਆਂ ਨੇ ਹਿੰਦੁਸਤਾਨ ਸਰਕਾਰ ਨੂੰ ਜੋਰ ਦੇ ਕੇ ਆਖਿਆ ਕਿ 30 ਨਵੰਬਰ ਨੂੰ ਆ ਰਹੇ ਗੁਰੂ ਨਾਨਾਕ ਸਾਹਿਬ ਦੇ 551ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਲਾਂਘਾ ਖੋਲਿਆ ਜਾਵੇ।
ਸਮਾਗਮ ਵਿੱਚ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਕੀਰਤਨ ਕੀਤਾ ਅਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਲਾਂਘਾ ਖੁੱਲਣ ਦੀ ਅਰਦਾਸ ਕੀਤੀ ਗਈ। ਨੌਜਵਾਨਾਂ ਨੇ ਲਾਂਘੇ ਦੀ ਹੱਦ ‘ਤੇ ਖਲੋ ਕੇ ਖਾਲਸਾਈ ਜੈਕਾਰੇ ਗਜਾਏ। 
ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਗਿਆਨੀ ਕੇਵਲ ਸਿੰਘ, ਭਾਈ ਵਰਿਆਮ ਸਿੰਘ ਅਗਵਾਨ, ਜਸਬੀਰ ਸਿੰਘ ਜਫਰਵਾਲ ਅਤੇ ਐਡਵੋਕੇਟ ਜਸਵਿੰਦਰ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।
ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲਾਂਕਿ ਕੋਰੋਨਾ ਮਹਾਂਮਾਰੀ ਕਾਰਨ 16 ਮਾਰਚ ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਪਰ ਪਾਕਿਸਤਾਨ ਸਰਕਾਰ ਨੇ ਲਾਕਡਾਊਨ ਦੇ ਖਤਮ ਹੋਣ ਤੋਂ ਬਾਅਦ ਜੂਨ ਮਹੀਨੇ ਵਿੱਚ ਲਾਂਘਾ ਮੁੜ ਸ਼ੁਰੂ ਕਰਨ ਦੀ ਤਜਵੀਜ ਦਿੱਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਸੀ। ਉਹਨਾਂ ਅਫਸੋਸ ਜਿਤਾਉਦਿਆਂ ਕਿਹਾ ਕਿ ਭਾਰਤ ਅੰਦਰ ਸਮਾਜਿਕ, ਰਾਜਨੀਤਿਕ, ਧਾਰਮਿਕ ਸਰਗਰਮੀਆਂ ਪਹਿਲੇ ਵਾਂਗ ਨਾਰਮਲ ਹੋ ਗਈਆਂ ਹਨ ਪਰ ਸਿੱਖਾਂ ਲਈ ਪਹਿਲੀ ਵਰੇਗੰਢ ਮੌਕੇ ਲਾਂਘਾ ਅੱਜੇ ਵੀ ਬੰਦ ਹੈ। ਉਹਨਾਂ ਕਿਹਾ ਕਿ ਕੋਰੋਨਾ ਲਾਂਘੇ ਨੂੰ ਬੰਦ ਰੱਖਣ ਦਾ ਬਹਾਨਾ ਜਾਂ ਕਾਰਨ ਨਹੀਂ ਹੋਣਾ ਚਾਹੀਦਾ।
ਇਸੇ ਤਰਕ ਦੀ ਪ੍ਰੋੜਤਾ ਕਰਦਿਆਂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਅੰਦਰ ਬੰਦ ਹੋਏ ਸਾਰੇ ਪ੍ਰਮੁੱਖ ਧਾਰਮਿਕ ਸਥਾਨ ਖੋਲ ਦਿੱਤੇ ਗਏ ਹਨ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਲਾਂਘੇ ਦੇ ਪਿਛੋਕੜ 'ਤੇ ਝਾਤੀ ਮਾਰਦਿਆਂ ਕਿਹਾ ਕਿ ਪਿਛਲੇ ਵਰ੍ਹੇ ਸਿੱਖਾਂ ਦੀ ਇਹ ਕਈ ਦਹਾਕਿਆਂ ਦੀ ਲਮਕਦੀ ਰੀਝ ਉਸ ਵੇਲੇ ਪੂਰੀ ਹੋਈ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਪਹਿਲ ਕਦਮੀ ਕਰਦਿਆਂ ਭਾਰਤ ਨੂੰ ਲਾਂਘਾ ਬਨਾਉਣ ਦੀ ਤਜਵੀਜ਼ ਪੇਸ਼ ਕੀਤੀ।
ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜਥੇਦਾਰ ਅਕਾਲ ਤਖਤ ਸਾਹਿਬ ਸਮੇਤ ਸਿੱਖ ਲੀਡਰਸ਼ਿਪ ਲਾਂਘਾ ਖੋਲਣ ਲਈ ਹਿੰਦ ਸਰਕਾਰ ਕੋਲੋਂ ਮੰਗ ਕਰ ਰਹੀ ਹੈ ਪਰ ਨਰਿੰਦਰ ਮੋਦੀ ਦੀ ਸਰਕਾਰ ਇਸ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ। ਅਕਾਲ ਫੈਡਰੇਸ਼ਨ ਕਨਵੀਨਰ ਨਰਾਇਣ ਸਿੰਘ ਨੇ ਕਿਹਾ ਕਿ ਲਾਂਘਾ ਸਿੱਖਾਂ ਦੀ ਦਹਾਕਿਆਂ ਦੀ ਘਾਲਣਾ, ਅਰਦਾਸਾਂ ਅਤੇ ਸੰਘਰਸ਼ ਦੇ ਨਤੀਜੇ ਵਜੋਂ ਹੋਂਦ ਵਿੱਚ ਆਇਆ ਸੀ ਪਰ ਹਿੰਦ ਸਰਕਾਰ ਨੇ ਕੋਰੋਨਾ ਦਾ ਬਹਾਨਾ ਬਣਾ ਕੇ ਸਿੱਖ ਭਾਈਚਾਰੇ ਨੂੰ ਇਸ ਤੋਂ ਵਾਂਝਿਆਂ ਕਰ ਰੱਖਿਆ ਹੈ।
ਇਸ ਮੌਕੇ ਸੁਖਪ੍ਰੀਤ ਸਿੰਘ ਉਦੋਕੇ, ਬਾਬਾ ਹਰਦੀਪ ਸਿੰਘ ਮਹਿਰਾਜ, ਜਸਵੀਰ ਸਿੰਘ ਖੰਡੂਰ, ਰਣਬੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਗੁਰਦੀਪ ਸਿੰਘ ਕਾਲਕੱਟ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਰਣਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਦਿਲਬਾਗ ਸਿੰਘ ਜਥਾ ਸਿਰਲੱਥ ਨੇ ਵੀ ਹਾਜ਼ਿਰ ਸਨ।
ਨੌਜਵਾਨਾਂ ਨੇ ਹੱਥਾਂ ਵਿੱਚ ਲਾਂਘਾ ਖੋਲਣ ਦੇ ਹੱਕ ਵਿੱਚ ਬੈਨਰ ਅਤੇ ਤਖਤੀਆਂ ਫੜੀਆਂ ਹੋਈ ਸਨ।

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026

Posted on August 7th, 2026