Posted on November 16th, 2020

ਚੰਡੀਗੜ੍ਹ- "ਭਾਜਪਾ ਨੇ ਪੰਜਾਬ ਵਿਧਾਨ ਸਭਾ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਵਾਸਤੇ ਜੰਗੀ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਮੀਨੀ ਪੱਧਰ ’ਤੇ ਭਾਜਪਾ ਵਰਕਰਾਂ ਨੂੰ ਲਾਮਬੰਦ ਕਰਕੇ ਸੂਬੇ ਦੇ 23 ਹਜ਼ਾਰ ਪੋਲਿੰਗ ਬੂਥਾਂ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਕੀਤਾ।
ਚੁੱਘ ਨੇ ਇੱਥੇ ਇਕ ਬਿਆਨ ’ਚ ਕਿਹਾ,‘‘ਭਾਜਪਾ ਪ੍ਰਧਾਨ ਜੇ ਪੀ ਨੱਢਾ 19 ਨਵੰਬਰ ਨੂੰ ਪਾਰਟੀ ਦੇ 10 ਜ਼ਿਲ੍ਹਾ ਦਫ਼ਤਰਾਂ ਦਾ ਵਰਚੁਅਲੀ ਊਦਘਾਟਨ ਕਰਨਗੇ। ਇਸ ਮਗਰੋਂ ਉਹ ਆਉਂਦੀਆਂ ਚੋਣਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਅਤੇ ਪਾਰਟੀ ਵਰਕਰਾਂ ’ਚ ਜੋਸ਼ ਭਰਨ ਲਈ ਪੰਜਾਬ ’ਚ ਤਿੰਨ ਦਿਨਾਂ ਲਈ ਦੌਰਾ ਕਰਨਗੇ।’’
ਤਰੁਣ ਚੁੱਘ ਪਿਛਲੇ ਮਹੀਨੇ ਕਹਿ ਚੁੱਕੇ ਹਨ ਕਿ ਜਦੋਂ 1992 ਵਿੱਚ ਅਕਾਲੀਆਂ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਸੀ ਤਾਂ ਭਾਜਪਾ ਨੂੰ 16 ਫ਼ੀਸਦੀ ਤੋਂ ਵਧੇਰੇ ਵੋਟਾਂ ਮਿਲੀਆਂ ਸਨ। ਕਈ ਲੀਡਰ ਸਾਡੇ ਨਾਲ ਰਲਣ ਨੂੰ ਤਿਆਰ ਹਨ। ਪੰਜਾਬ ਵਿੱਚ ਅਗਲੀ ਸਰਕਾਰ ਅਸੀਂ ਬਣਾਵਾਂਗੇ। ਸਾਡੀ ਲੜਾਈ ਕਾਂਗਰਸ ਨਾਲ ਹੋਵੇਗੀ, ਅਕਾਲੀ ਦਲ ਤੀਜੇ ਨੰਬਰ ਜਾਂ ਉਸ ਤੋਂ ਥੱਲੇ ਆਵੇਗਾ।
ਪੰਜਾਬ 'ਚ ਪ੍ਰਭਾਤ ਝਾਅ ਦੀ ਛੁੱਟੀ ਕਰ ਕੇ ਐੱਸਸੀ ਮੋਰਚਾ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਦੁਸ਼ਿਅੰਤ ਕੁਮਾਰ ਗੌਤਮ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਅਹਿਮ ਗੱਲ ਇਹ ਹੈ ਕਿ ਭਾਜਪਾ ਨੇ ਪੰਜਾਬ ਦੀ 34 ਫ਼ੀਸਦੀ ਦਲਿਤ ਆਬਾਦੀ ਨੂੰ ਧਿਆਨ 'ਚ ਰੱਖਦਿਆਂ ਆਪਣੇ ਐੱਸਸੀ ਮੋਰਚਾ ਦੇ ਸਾਬਕਾ ਪ੍ਰਧਾਨ ਦੁਸ਼ਿਅੰਤ ਗੌਤਮ ਨੂੰ ਇੰਚਾਰਜ ਨਿਯੁਕਤ ਕੀਤਾ ਹੈ।
ਚੁੱਘ ਨੇ ਕਿਹਾ ਕਿ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂ ਪੰਜਾਬ ’ਚ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ 160 ਜਨ ਭਲਾਈ ਯੋਜਨਾਵਾਂ ਦਾ ਪ੍ਰਚਾਰ ਕਰਨਗੇ ਅਤੇ ਸੂਬੇ ’ਚ ਇਨ੍ਹਾਂ ਨੂੰ ਲਾਗੂ ਕੀਤੇ ਜਾਣ ਬਾਰੇ ਲੋਕਾਂ ਨੂੰ ਜਾਣੂ ਕਰਵਾਊਣਗੇ। ਊਨ੍ਹਾਂ ਕਿਹਾ ਕਿ ਪਾਰਟੀ ਨੇ ਪੰਜਾਬ ’ਚ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।
ਜ਼ਿਕਰਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਭਾਜਪਾ ਦੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨਾਲੋਂ ਨਾਤਾ ਤੋੜ ਲਿਆ ਸੀ। ਭਾਜਪਾ ਪਹਿਲਾਂ ਅਕਾਲੀ ਦਲ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਸਮੇਂ ਆਪਣੇ 23 ਊਮੀਦਵਾਰ ਅਤੇ ਲੋਕ ਸਭਾ ਦੀਆਂ 13 ’ਚੋਂ ਤਿੰਨ ਸੀਟਾਂ ’ਤੇ ਊਮੀਦਵਾਰ ਮੈਦਾਨ ’ਚ ਉਤਾਰਦੀ ਆਈ ਹੈ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026