Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

21 ਨਵੰਬਰ 2002 ਨੂੰ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਦਿਆਂ.......!

Posted on November 20th, 2020

ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ

ਰਾਮ ਚੰਦਰ ਛਤਰਪਤੀ ਹਰਿਆਣਾ ਦੇ ਸਿਰਸਾ ਤੋਂ ਛਪਦੇ 'ਪੂਰਾ ਸੱਚ' ਅਖ਼ਬਾਰ ਦੇ ਸੰਪਾਦਕ ਸਨ। ਸਿਰਸਾ ਤੋਂ ਸ਼ਾਮ ਵੇਲੇ ਛਪਣ ਵਾਲੇ 'ਪੂਰਾ ਸੱਚ' ਅਖ਼ਬਾਰ ਦਾ ਪਹਿਲਾ ਅੰਕ 2 ਫਰਵਰੀ, 2000 ਨੂੰ ਪ੍ਰਕਾਸ਼ਿਤ ਹੋਇਆ ਸੀ। ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਸੱਚ ਉਜਾਗਰ ਕਰਨ ਲਈ ਛਤਰਪਤੀ ਨੇ ਜੱਦੋਜਹਿਦ ਕੀਤੀ ਸੀ। ਇਸੇ ਲਈ ਉਨ੍ਹਾਂ ਨੇ ਕਈ ਰਾਜਸੀ ਆਗੂਆਂ ਖ਼ਿਲਾਫ਼ ਬੇਝਿਝਜਕ ਹੋ ਕੇ ਖ਼ਬਰਾਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀਆਂ ਸਨ।

ਮਈ 2002 ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਉਂਦੇ ਹੋਏ ਡੇਰੇ ਦੀ ਇਕ ਸਾਧਵੀ ਨੇ ਦੇਸ਼ ਦੇ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਇੱਕ ਗੁਮਨਾਮ ਪੱਤਰ ਭੇਜਿਆ ਸੀ। ਇਸ ਦੀ ਕਾਪੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਵੀ ਭੇਜੀ ਗਈ ਸੀ।

ਡੇਰੇ ਦੀ ਸਾਧਵੀ ਵੱਲੋਂ ਪ੍ਰਧਾਨ ਮੰਤਰੀ ਤੇ ਹੋਰਾਂ ਨੂੰ ਭੇਜੀ ਗਈ ਇਸ ਚਿੱਠੀ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਨੇ 30 ਮਈ 2002 ਨੂੰ 'ਧਰਮ ਦੇ ਨਾਂ 'ਤੇ ਕੀਤੇ ਜਾ ਰਹੇ ਹਨ ਸਾਧਵੀਆਂ ਦੇ ਜੀਵਨ ਬਰਬਾਦ' ਨਾਂ ਹੇਠ ਪ੍ਰਕਾਸ਼ਿਤ ਕੀਤਾ ਸੀ।

ਇਸ ਤੋਂ ਪਹਿਲਾਂ ਵੀ ਡੇਰੇ ਦੀਆਂ ਗਤੀਵਿਧੀਆਂ ਦੀਆਂ ਖ਼ਬਰਾਂ 'ਪੂਰਾ ਸੱਚ' ਵਿੱਚ ਪ੍ਰਕਾਸ਼ਿਤ ਹੁੰਦੀਆਂ ਰਹੀਆਂ ਸਨ। ਇਸ ਤਰ੍ਹਾਂ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਡੇਰੇ ਦੇ ਕੁਝ ਸ਼ਰਧਾਲੂ ਤੇ ਡੇਰਾ ਮੁਖੀ ਲਗਾਤਾਰ ਧਮਕੀਆਂ ਦੇ ਰਹੇ ਸਨ ਤੇ ਛਤਰਪਤੀ ਖ਼ਿਲਾਫ਼ ਝੂਠੇ ਪਰਚੇ ਵੀ ਦਰਜ ਕਰਵਾਏ ਗਏ।

ਜਦੋਂ ਪੱਤਰਕਾਰ ਛਤਰਪਤੀ ਇਨ੍ਹਾਂ ਧਮਕੀਆਂ ਤੇ ਝੂਠੇ ਪਰਚਿਆਂ ਤੋਂ ਨਹੀਂ ਡਰੇ ਤਾਂ ਆਖ਼ਰ 24 ਅਕਤੂਬਰ ਨੂੰ ਉਨ੍ਹਾਂ ਉੱਤੇ ਜਾਨ ਲੇਵਾ ਹਮਲਾ ਕਰਵਾਇਆ ਗਿਆ। ਉਹ ਮੋਟਰਸਾਈਕਲ ਵਿਹੜੇ ਵਿੱਚ ਖੜ੍ਹਾ ਕਰਕੇ ਅੰਦਰ ਵੜੇ ਹੀ ਸਨ ਕਿ ਕਿਸੇ ਨੇ ਉਨ੍ਹਾਂ ਦਾ ਨਾਂ ਲੈ ਕੇ ਅਵਾਜ਼ ਮਾਰੀ ਅਤੇ ਬਾਹਰ ਆਉਣ ਲਈ ਸੱਦਿਆ। ਜਿਵੇਂ ਹੀ ਉਹ ਬਾਹਰ ਨਿਕਲੇ, ਅਚਾਨਕ ਬਾਹਰ ਸਕੂਟਰ 'ਤੇ ਆਏ ਦੋ ਨੌਜਵਾਨਾਂ ਨੇ ਪੱਤਰਕਾਰ ਛਤਰਪਤੀ ਉੱਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਸਖਤ ਜ਼ਖਮੀ ਹੋ ਗਏ ਅਤੇ ਫਿਰ 21 ਨਵੰਬਰ 2002 'ਚ ਅਪੋਲੋ ਹਸਪਤਾਲ ਵਿੱਚ ਇਲਾਜ ਦੌਰਾਨ ਰਾਮ ਚੰਦਰ ਛਤਰਪਤੀ ਦੀ ਮੌਤ ਹੋ ਗਈ।

ਇਸ ਦਲੇਰ ਪੱਤਰਕਾਰ ਨੇ ਹੀ ਆਪਣੀ ਜਾਨ ਦੀ ਬਾਜ਼ੀ ਲਾ ਕੇ ਬਲਾਤਕਾਰੀ ਸੌਦਾ ਸਾਧ ਦਾ ਦਾ ਕਿਲ੍ਹਾ ਉਧੇੜਨਾ ਸ਼ੁਰੂ ਕੀਤਾ ਸੀ, ਜਿਸ ਸਦਕਾ ਉਹ ਅੱਜ ਜੇਲ੍ਹ 'ਚ ਹੈ।



Archive

RECENT STORIES

ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ 'ਤੇ ਹਮਲਾ ਕਰਨ ਦੇ ਦੋਸ਼ 'ਚ 5 ਗ੍ਰਿਫਤਾਰ

Posted on January 20th, 2021

ਗੁਰਨਾਮ ਸਿੰਘ ਝੜੂਨੀ ਦਾ ਜਾਅਲੀ ਫੇਸਬੁੱਕ ਅਕਾਊਂਟ ਬਣਾ ਕੇ ਆਨਲਾਈਨ ਲੁਟੇਰਿਆਂ ਵੱਲੋਂ ਪੈਸੇ ਮੰਗਣੇ ਸ਼ੁਰੂ

Posted on January 19th, 2021

ਹੇਮਾ ਮਾਲਿਨੀ ਆਣ ਕੇ ਸਾਨੂੰ ਖੇਤੀ ਬਿਲਾਂ ਦੇ ਫਾਇਦੇ ਸਮਝਾ ਜਾਵੇ, ਖਰਚਾ ਸਾਡਾ- ਪੰਜਾਬ ਦੇ ਕਿਸਾਨ

Posted on January 18th, 2021

The Sahota Show: ਹਰਿਆਣੇ ਦੇ ਕਿਸਾਨਾਂ ਨੇ ਦਿੱਤੀ ਸਰਕਾਰ ਨੂੰ ਝੰਡਾ ਲਹਿਰਾ ਕੇ ਦਿਖਾਉਣ ਦੀ ਚੁਣੌਤੀ Jan 15/2021

Posted on January 15th, 2021

ਢੇਰਾਂ ਤੋਂ ਸਰੀ ਤੱਕ.....!

Posted on January 14th, 2021

The Sahota Show: ਸੁਪਰੀਮ ਕੋਰਟ ਵਲੋਂ ਬਣਾਈ ਕਿਸਾਨ ਕਮੇਟੀ ਕਿਓਂ ਖਿੱਲਰਨ ਲੱਗੀ?

Posted on January 14th, 2021

ਗਣਤੰਤਰ ਦਿਵਸ ਮੌਕੇ ਕੋਈ ਵਿਦੇਸ਼ੀ ਮਹਿਮਾਨ ਨਹੀਂ ਹੋਵੇਗਾ- ਭਾਰਤੀ ਵਿਦੇਸ਼ ਮੰਤਰਾਲਾ

Posted on January 14th, 2021

ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਕੀ ਚਾਹੁੰਦੇ ਹਨ, ਉਹ ਸਿਰਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ- ਧਰਮਿੰਦਰ ਤੇ ਹੇਮਾ

Posted on January 13th, 2021

ਦਿੱਲੀ ਬੈਠੇ ਦੁੱਲਾ-ਭੱਟੀ ਅਤੇ ਸਰਕਾਰ ਦੀ ਨਿਰੰਤਰ ਢੀਠਤਾਈ ਦਾ ਅਸਲ ਹਨੇਰਾ

Posted on January 12th, 2021

ਖੇਤੀ ਬਿਲਾਂ ਕਾਰਨ ਕਿਸਾਨਾਂ ਤੋਂ ਇਲਾਵਾ ਹੋਰ ਲੋਕ ਵੀ ਇਸ ਦੇ ਇੰਝ ਸ਼ਿਕਾਰ ਹੋਣਗੇ

Posted on January 11th, 2021

ਪੰਜਾਬ ਅਤੇ ਹਰਿਆਣੇ ਨੂੰ ਛੱਡ ਕੇ ਬਾਕੀ ਰਾਜਾਂ ਦੇ ਕਿਸਾਨਾਂ ਨੂੰ ਬਾਕੀ ਰਾਜਾਂ ਦੀ ਕਿਸਾਨ ਲੀਡਰਸ਼ਿਪ ਇਸ ਸੰਘਰਸ਼ 'ਚ ਸ਼ਾਮਿਲ ਕਰਨ ਵਿਚ ਕਾਮਯਾਬ ਕਿਓਂ ਨਹੀਂ ਹੋਈ ਤੇ ਹੋ ਰਹੀ? ਸਰਕਾਰ ਦੀ ਅੱਗੋਂ ਰਣਨੀਤੀ ਕੀ ਹੋ ਸਕਦੀ?

Posted on January 7th, 2021

The Sahota Show: Jan 6/2021 ਕਿਸਾਨ ਹਮਾਇਤੀ ਪੰਜਾਬੀ ਗਾਇਕ ਸੰਘੀਆਂ ਅਤੇ ਸਰਕਾਰਾਂ ਦੇ ਨਿਸ਼ਾਨੇ ‘ਤੇ

Posted on January 7th, 2021