Posted on November 24th, 2020

ਪਟਿਆਲਾ ਤੋਂ ਪੱਤਰਕਾਰ ਗੁਰਪ੍ਰੀਤ ਸਿੰਘ ਚੱਠਾ ਦੀ ਖਬਰ ਮੁਤਾਬਕ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਵਿਸ਼ਾ ਬਣ ਗਈਆਂ ਹਨ। ਭਾਵੇਂ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤੀਆਂ ਜਾ ਰਹੀਆਂ ਇਹ ਰੈਲੀਆਂ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਸ਼੍ਰੋਮਣੀ ਅਕਾਲੀ ਦਲ ਦੇ ਭਾਗ ਲੈਣ ਲਈ ਲਾਮਬੰਦੀ ਦੀ ਯੋਜਨਾ ਦਾ ਹਿੱਸਾ ਦੱਸਿਆ ਜਾ ਰਿਹਾ ਹੈ ਪਰ ਦੂਜੇ ਪਾਸੇ ਇਨ੍ਹਾਂ ਰੈਲੀਆਂ ਦੀ ਜਾਣਕਾਰੀ ਨਾ ਹੀ ਹਾਈਕਮਾਂਡ ਨੂੰ ਅਤੇ ਨਾ ਹੀ ਸਥਾਨਕ ਪੱਧਰ 'ਤੇ ਜ਼ਿਲ੍ਹਾ ਪ੍ਰਧਾਨ ਨੂੰ ਹੋਣਾ ਸਿਆਸੀ ਵਖਰੇਵੇਂ ਤੇ ਦਬਾਅ ਦੀ ਹਾਮੀ ਭਰ ਰਹੀਆਂ ਹਨ।
ਚੰਦੂਮਾਜਰਾ ਤੇ ਸਨੌਰ ਦੇ ਵਿਧਾਇਕ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਹਲਕਾ ਸਨੌਰ ਦੇ ਵਰਕਰਾਂ ਨਾਲ ਪੰਜਾਬ ਬਚਾਓ ਸੰਮੇਲਨ ਤਹਿਤ ਘਲੌੜੀ ਗੇਟ ਵਿਖੇ ਸਥਿਤ ਪੈਲੇਸ 'ਚ ਰੈਲੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵਲੋਂ ਕੱਲ੍ਹ ਹਲਕਾ ਰਾਜਪੁਰਾ ਫਿਰ ਇਸ ਤੋਂ ਬਾਅਦ ਨਾਭਾ ਹਲਕਾ ਵਿਖੇ ਰੈਲੀ ਕੀਤੀ ਜਾਣੀ ਹੈ। ਚੰਦੂਮਾਜਰਾ ਪਰਿਵਾਰ ਵਲੋਂ ਕਿਸਾਨ ਹਿਤੈਸ਼ੀ ਕੀਤੀਆਂ ਜਾ ਰਹੀਆਂ ਇਨ੍ਹਾਂ ਰੈਲੀਆਂ ਦੀ ਖ਼ਬਰ ਨਾ ਹੀ ਸਥਾਨਕ ਪੱਧਰ 'ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੂੰ ਹੈ ਅਤੇ ਨਾ ਹੀ ਹਾਈਕਮਾਂਡ ਨੂੰ ਇਨ੍ਹਾਂ ਰੈਲੀਆਂ ਬਾਰੇ ਜਾਣਕਾਰੀ ਹੈ।
ਜ਼ਿਲ੍ਹਾ ਪ੍ਰਧਾਨ ਦੀ ਜਾਣਕਾਰੀ ਦੇ ਬਿਨਾਂ ਹੀ ਹਲਕਿਆਂ 'ਚ ਥਾਪੇ ਜਾ ਰਹੇ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ 'ਚ ਚੰਦੂਮਾਜਰਾ ਪਰਿਵਾਰ ਦੀਆਂ ਸਿਆਸੀ ਬਾਗ਼ੀ ਸੁਰਾਂ ਦੇ ਸੰਕੇਤ ਦੇ ਰਹੇ ਹਨ। ਵੱਡੀ ਗੱਲ ਇਹ ਹੈ ਕਿ ਇਨ੍ਹਾਂ ਰੈਲੀਆਂ 'ਚ ਸ਼੍ਰੋਮਣੀ ਅਕਾਲੀ ਦਲ ਦੀਆਂ ਅੰਦਰੂਨੀ ਬਾਗ਼ੀ ਧਿਰਾਂ ਦੀ ਸ਼ਮੂਲੀਅਤ ਹੋਰ ਵੀ ਵੱਡੇ ਸਵਾਲੀਆ ਚਿੰਨ੍ਹ ਬਣ ਰਹੀ ਹੈ।
ਇਸ ਸਬੰਧੀ ਜਦੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰਾ ਪ੍ਰੋਗਰਾਮ ਕਿਸਾਨ ਵਿਰੋਧੀ ਬਣੇ ਕਾਨੂੰਨ ਖ਼ਿਲਾਫ਼ ਕਿਸਾਨ ਦੇ ਸਾਥ ਦੇਣ ਨਾਲ ਸਬੰਧਿਤ ਹੈ ਅਤੇ ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਦੇ ਹੀ ਹਨ। ਉਨ੍ਹਾਂ ਕਿਹਾ ਕਿ ਸਥਾਨਕ ਹਲਕਿਆਂ ਦੇ ਇਹ ਪ੍ਰੋਗਰਾਮ ਸਥਾਨਕ ਆਗੂਆਂ ਵਲੋਂ ਵਿੱਢੇ ਹੋਏ ਹਨ, ਜਿਨ੍ਹਾਂ 'ਚ ਉਹ ਸ਼ਮੂਲੀਅਤ ਕਰ ਰਹੇ ਹਨ। ਪਰ ਚੰਦੂਮਾਜਰਾ ਨੇ ਸੰਬੋਧਨ ਦੌਰਾਨ ਸ. ਬਾਦਲ ਤੇ ਸੁਖਬੀਰ ਦਾ ਨਾਂਅ ਤੱਕ ਨਹੀਂ ਲਿਆ।
ਇਸ ਸਬੰਧੀ ਫ਼ੋਨ 'ਤੇ ਗੱਲ ਕਰਦਿਆਂ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਤੇ ਪਟਿਆਲਾ ਜ਼ਿਲ੍ਹਾ ਦੇ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਅਜਿਹੇ ਕੋਈ ਪ੍ਰੋਗਰਾਮ ਨਹੀਂ ਹਨ ਅਤੇ ਨਾ ਹੀ ਅੱਜ ਦੀ ਰੈਲੀ ਬਾਰੇ ਉਨ੍ਹਾਂ ਨੂੰ ਕੁਝ ਪਹਿਲਾਂ ਪਤਾ ਸੀ ਪਰ ਹੁਣ ਉਨ੍ਹਾਂ ਕੋਲ ਅਜਿਹੀ ਰਿਪੋਰਟ ਆ ਰਹੀ ਹੈ ਜਿਸ ਦੇ ਮੱਦੇਨਜ਼ਰ ਉਹ ਇਸ ਬਾਰੇ ਪੜਤਾਲ ਕਰਨਗੇ।
ਇਸ ਸਬੰਧੀ ਫ਼ੋਨ 'ਤੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਪ੍ਰੋਗਰਾਮ ਦੀ ਕੋਈ ਜਾਣਕਾਰੀ ਨਹੀਂ ਪਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਆਗੂ ਹਨ ਅਤੇ ਅਜਿਹੇ ਪ੍ਰੋਗਰਾਮ ਉਹ ਆਪਣੇ ਪੱਧਰ 'ਤੇ ਵਿੱਢ ਸਕਦੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਕੀ ਜ਼ਿਲ੍ਹਾ ਪ੍ਰਧਾਨ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਹੈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026