Posted on December 8th, 2020

ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ
ਗੁਰਦੁਆਰਾ ਰੌਸ ਸਟਰੀਟ ਵੈਨਕੂਵਰ ਦੀ ਪ੍ਰਬੰਧਕ ਅਤੇ ਕੈਨੇਡਾ 'ਚ ਸਿੱਖਾਂ ਦੀ ਸਭ ਤੋਂ ਪੁਰਾਣੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ, ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਝ ਸਾਲ ਪਹਿਲਾਂ ਸਿੱਖ ਸੰਗਤ ਦੇ ਭਾਰੀ ਵਿਰੋਧ ਦੇ ਬਾਵਜੂਦ ਸਨਮਾਨਿਤ ਕੀਤਾ ਗਿਆ ਸੀ, ਦੇ ਮੌਜੂਦਾ ਪ੍ਰਬੰਧਕਾਂ ਨੇ ਕਿਸਾਨ ਸੰਘਰਸ਼ ਦੇ ਹੱਕ 'ਚ ਸਟੈਂਡ ਲੈਂਦਿਆ ਇੱਕ ਮਤਾ ਪਾਸ ਕੀਤਾ ਹੈ। ![]()
ਇਸ ਮਤੇ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਭਾਰਤ ਸਰਕਾਰ ਵਲੋਂ ਕੀਤੇ ਗਏ ਅੱਤਿਆਚਾਰ ਦੀ ਸਖਤ ਨਿਖੇਧੀ ਕਰਦਿਆਂ ਪ੍ਰਬੰਧਕਾਂ ਨੇ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ। ਮੁੱਖ ਸੇਵਾਦਾਰ ਮਲਕੀਤ ਸਿੰਘ ਧਾਮੀ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਇਸ ਵਿਸ਼ੇਸ਼ ਮਤੇ ਵਿੱਚ ਮੋਰਚੇ 'ਚ ਬੈਠੇ ਬਜ਼ੁਰਗਾਂ ਅਤੇ ਬੱਚਿਆਂ ਲਈ ਫਿਕਰਮੰਦੀ ਵੀ ਜ਼ਾਹਰ ਕੀਤੀ ਗਈ ਹੈ।
ਭਾਰਤ ਸਰਕਾਰ ਪੱਖੀ ਇਸ ਸੰਸਥਾ ਦੇ ਅਹੁਦੇਦਾਰਾਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨਾ ਕਾਫੀ ਅਚੰਭੇ ਵਾਲੀ ਗੱਲ ਹੈ, ਪਰ ਹੈ ਸ਼ਲਾਘਾਯੋਗ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026