Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਖ਼ਾਲਿਸਤਾਨ ਦਾ ਖ਼ੌਫ਼ ਪੈਦਾ ਕਰਕੇ ਦੇਸ਼ ਨੂੰ ਅੰਬਾਨੀਸਤਾਨ ਬਣਾਇਆ ਜਾ ਰਿਹੈ- ਬਹੁਜਨ ਸਮਾਜ ਪਾਰਟੀ

Posted on December 20th, 2020

ਪੱਤਰਕਾਰ ਪਾਲ ਸਿੰਘ ਨੌਲੀ ਦੀ ਖਬਰ ਮੁਤਾਬਕ ਬਸਪਾ ਦੇ ਸੂਬਾਈ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ 25ਵੇ ਦਿਨ ਵਿਚ ਪੁੱਜਣਾ ਭਾਜਪਾ ਅਤੇ ਮੋਦੀ ਸਰਕਾਰ ਦੇ ਮੱਥੇ ’ਤੇ ਅਸਫਲਤਾ ਦਾ ਕਲੰਕ ਹੈ। ਭਾਜਪਾ ਸਰਕਾਰ ਨੇ ਦੇਸ਼ ਦੀ ਨਿੱਜੀਕਰਨ ਰਾਹੀਂ ਦੂਰਸੰਚਾਰ ਬੀਐੱਸਐਨਐਲ, ਹਵਾਈ ਅੱਡੇ, ਪੋਰਟ, ਖਾਣਾਂ, ਬੈਂਕ- ਬੀਮਾ ਖੇਤਰ ਖੇਤਰ ਨੂੰ ਅੰਬਾਨੀ ਤੇ ਅਡਾਨੀ ਨੂੰ ਵੇਚ ਰਹੀ ਹੈ। ਭਾਜਪਾ ਸਰਕਾਰ ਨੇ ਹੁਣ ਤਾਜ਼ਾ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਤਬਾਹ ਕਰਨ ਤੇ ਦੇਸ਼ ਦੇ ਖੇਤਾਂ ਨੂੰ ਸਰਮਾਏਦਾਰਾਂ ਕੋਲ ਵੇਚਣ ਲਈ ਕਾਲੇ ਕਾਨੂੰਨਾਂ ਦਾ ਨਿਰਮਾਣ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਭਾਜਪਾ ਸਰਕਾਰ ਫਾਸ਼ੀਵਾਦੀ ਸੋਚ ਤਹਿਤ ਖਾਲਿਸਤਾਨ ਨਾਮ ਦੇ ਰਹੀ ਹੈ ਤਾਂ ਜੋ ਖਾਲਿਸਤਾਨ ਦਾ ਡਰ ਦਿਖਾ ਕੇ ਭਾਰਤ ਨੂੰ ਅੰਬਾਨੀਸਤਾਨ ਬਣਾ ਸਕੇ।

ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਤਿੰਨੋ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹੈ ਅਤੇ ਕਿਸਾਨ ਸੰਘਰਸ਼ ਦਾ ਸਮਰਥਨ ਕਰਦੀ ਹੈ।



Archive

RECENT STORIES