Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਰਕਾਰ ਨੇ ਹੁਣ 30 ਦਸੰਬਰ ਨੂੰ ਗੱਲਬਾਤ ਦਾ ਸੱਦਾ ਭੇਜਿਆ

Posted on December 28th, 2020

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਵਿਚਾਲੇ ਅਹਿਮ ਮੀਟਿੰਗ ਤੋਂ ਬਾਅਦ ਸਰਕਾਰ ਨੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ 29 ਦਸੰਬਰ ਦੀ ਥਾਂ 30 ਦਸੰਬਰ ਦਾ ਸੱਦਾ ਦਿੱਤਾ ਹੈ।

ਸਰਕਾਰ ਵੱਲੋਂ ਭੇਜੇ ਪੱਤਰ ਵਿੱਚ ਖੇਤੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਆਗੂਆਂ ਨੂੰ 30 ਦਸੰਬਰ ਨੂੰ ਵਿਗਿਆਨ ਭਵਨ ਵਿੱਚ ਬਾਅਦ ਦੁਪਹਿਰ 2 ਵਜੇ ਗੱਲਬਾਤ ਲਈ ਪੁੱਜਣ ਦਾ ਸੱਦਾ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਗੱਲਬਾਤ ਕਰਦਿਆਂ ਕਿਹਾ, ‘‘ਅਸੀਂ ਮੀਟਿੰਗ ਵਿੱਚ ਹਿੱਸਾ ਲਵਾਂਗੇ ਅਤੇ ਚਾਹਾਂਗੇ ਕਿ ਜਿਹੜੀ ਤਜਵੀਜ਼ ਅਸੀਂ ਤਿਆਰ ਕੀਤੀ ਹੈ, ਉਸ ’ਤੇ ਚਰਚਾ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਠੀਕ ਰਹਿੰਦਾ ਹੈ, ਤਾਂ ਅਸੀਂ ਹੋਰਨਾਂ ਮੁੱਦਿਆਂ ’ਤੇ ਗੱਲ ਕਰਾਂਗੇ। ਜੇ ਸਰਕਾਰ ਨਹੀਂ ਮੰਨਦੀ, ਤਾਂ ਅਸੀਂ ਅੱਗੇ ਗੱਲਬਾਤ ਕਰਾਂਗੇ। ਸਰਕਾਰ ਨੂੰ ਸਾਨੂੰ ਸੁਣਨਾ ਹੀ ਪਵੇਗਾ ਅਤੇ ਕਾਨੂੰਨ ਵਾਪਸ ਲੈਣੇ ਪੈਣਗੇ। ਜੇ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਤਾਂ ਅਸੀਂ ਇਥੇ ਹੀ ਡਟੇ ਰਹਾਂਗੇ।"



Archive

RECENT STORIES