Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਬਾਹਰ ਰੋਸ ਮੁਜ਼ਾਹਰਾ

Posted on February 8th, 2021

ਵੈਨਕੂਵਰ- ਬ੍ਰਿਟਿਸ਼ ਕੋਲੰਬੀਆ 'ਚ ਸਰਗਰਮ ਪੱਤਰਕਾਰਾਂ ਦੀ ਸੰਸਥਾ ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਨੌਦੀਪ ਕੌਰ ਅਤੇ ਕਿਸਾਨ ਮੋਰਚੇ ਨਾਲ ਸਬੰਧਥ ਹੋ ਲੋਕਾਂ ਨੂੰ ਗ਼ੈਰਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਤਸ਼ੱਦਦ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ 8 ਫਰਵਰੀ, ਦਿਨ ਸੋਮਵਾਰ 11 ਵਜੇ ਵੈਨਕੂਵਰ ਦੇ ਭਾਰਤੀ ਕੌਂਸਲਖਾਨੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੋਵਿਡ- 19 ਦੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਮੌਕੇ 'ਤੇ ਸੰਖੇਪ ਇਕੱਤਰਤਾ ਹੋਈ, ਜਿਸ ਵਿੱਚ ਭਾਰਤ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਝੂਠੇ ਕੇਸ ਦਰਜ ਕਰਕੇ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਪ੍ਰੈਸ ਕਲੱਬ ਦੀ ਪ੍ਰਧਾਨ ਨਵਜੋਤ ਕੌਰ ਨੇ ਦੱਸਿਆ ਕਿ ਇਸ ਸਮੇਂ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਨਾਮ ਇੱਕ ਮੰਗ ਪੱਤਰ ਪ੍ਰੈਸ ਕਲੱਬ ਵੱਲੋਂ ਤਿਆਰ ਕੀਤਾ ਗਿਆ ਸੀ ਪਰ ਵੈਨਕੂਵਰ ਸਥਿਤ ਕੌਸਲੇਟ ਆਫਿਸ ਨੇ ਮੰਗ ਪੱਤਰ ਸਵੀਕਾਰ ਨਹੀਂ ਕੀਤਾ।

ਇਸ ਸਮੇਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ, ਜਿਸ ਦੀ ਅਣਦੇਖੀ ਨਹੀਂ ਕੀਤੀ ਜਾ ਸਕਦੀ। ਭਾਰਤ ਸਰਕਾਰ ਦੇ ਵੈਨਕੂਵਰ ਸਥਿਤ ਅਧਿਕਾਰੀਆਂ ਵੱਲੋਂ ਪ੍ਰੈਸ ਕਲੱਬ ਦਾ ਮੰਗ ਪੱਤਰ ਸਵੀਕਾਰ ਨਾ ਕਰਨਾ ਮੰਦਭਾਗਾ ਹੀ ਕਿਹਾ ਜਾ ਸਕਦਾ। ਪ੍ਰੈਸ ਕਲੱਬ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਹ ਇਸ ਮੰਗ ਪੱਤਰ ਨੂੰ ਕਿਸੇ ਨਾ ਤਰੀਕੇ ਨਵੀਂ ਦਿੱਲੀ ਤੱਕ ਜਰੂਰ ਪਹੁੰਣਾਉਣਗੇ।



Archive

RECENT STORIES