Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਅਦਾਲਤ ਜਾਣਗੇ

Posted on March 15th, 2021

ਪਟਿਆਲਾ- ਨਿਹੰਗ ਸਿੰਘਾਂ ਦੀ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਰੋਧੀ 13 ਸਾਲਾਂ ’ਚ ਉਨ੍ਹਾਂ ਦੇ 13 ਬੰਦਿਆਂ ਦਾ ਕਤਲ ਕਰ ਚੁੱਕੇ ਹਨ। ਇਨ੍ਹਾਂ ਵਿੱਚ ਉਨ੍ਹਾਂ ਦੇ ਪਿਤਾ, ਦੋ ਭਰਾ ਅਤੇ ਇੱੱਕ ਭਤੀਜਾ ਵੀ ਸ਼ਾਮਲ ਹਨ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਹੋਣ ਕਰਕੇ ਉਨ੍ਹਾਂ ’ਤੇ ਵੀ ਕਈ ਹਮਲੇ ਹੋ ਚੁੱਕੇ ਹਨ। ਦੋ ਨਿਹੰਗ ਸਿੰਘਾਂ ਦੀ ਗ੍ਰਿਫ਼ਤਾਰੀ ਕਰਦਿਆਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਵੀ ਉਨ੍ਹਾਂ ਦੇ ਕਤਲ ਦੀ ਸਾਜ਼ਿਸ਼ ਬੇਨਕਾਬ ਕੀਤੀ ਹੈ। ਇਸੇ ਕਰਕੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਸੁਰੱਖਿਆ ਨਾ ਮਿਲੀ ਤਾਂ ਉਹ ਅਦਾਲਤ ਦਾ ਸਹਾਰਾ ਲੈਣਗੇ।



Archive

RECENT STORIES