Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 30 ਸ਼ਹਿਰਾਂ ’ਚੋਂ 22 ਭਾਰਤ ਦੇ ; ਦਿੱਲੀ ਸਭ ਤੋਂ ਉੱਤੇ

Posted on March 16th, 2021

ਜਨੇਵਾ- ‘ਵਰਲਡ ਏਅਰ ਕੁਆਲਿਟੀ ਰਿਪੋਰਟ 2020’ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦੇ 30 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 22 ਭਾਰਤ ਵਿਚ ਹਨ ਅਤੇ ਦਿੱਲੀ ਵਿਸ਼ਵ ਪੱਧਰ 'ਤੇ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਵਜੋਂ ਸ਼ੁਮਾਰ ਹੈ।

ਇਹ ਰਿਪੋਰਟ ਸਵਿਸ ਸੰਗਠਨ ਆਈ ਕਿਊ ਏਅਰ ਦੁਆਰਾ ‘ਵਰਲਡ ਏਅਰ ਕੁਆਲਿਟੀ ਰਿਪੋਰਟ 2020’ ਦੇ ਰੂਪ ਵਿੱਚ ਤਿਆਰ ਕੀਤੀ ਗਈ ਹੈ, ਜੋ ਵਿਸ਼ਵ ਪੱਧਰ ’ਤੇ ਜਾਰੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਦੀ ਹਵਾ ਵਿੱਚ ਸੁਧਾਰ ਦੇ ਬਾਵਜੂਦ ਇਹ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ 10ਵੇਂ ਸਥਾਨ ’ਤੇ ਹੈ।

ਦਿੱਲੀ ਤੋਂ ਇਲਾਵਾ ਦੁਨੀਆਂ ਦੇ 30 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 21 ਹੋਰ ਭਾਰਤੀ ਸ਼ਹਿਰ ਸ਼ਾਮਲ ਹਨ:

ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਬੁਲੰਦਸ਼ਹਿਰ, ਬਿਸਰਖ ਜਲਾਲਪੁਰ, ਨੋਇਡਾ, ਗ੍ਰੇਟਰ ਨੋਇਡਾ, ਕਾਨਪੁਰ, ਲਖਨਊ, ਮੇਰਠ, ਆਗਰਾ ਅਤੇ ਮੁਜ਼ੱਫਰਨਗਰ ਰਾਜਸਥਾਨ ਵਿੱਚ ਭਿਵਾੜੀ ਹਰਿਆਣਾ ਦੇ ਫਰੀਦਾਬਾਦ, ਜੀਂਦ , ਹਿਸਾਰ, ਫਤਿਹਾਬਾਦ, ਬਾਂਧਵਾੜੀ, ਗੁਰੂਗ੍ਰਾਮ, ਯਮੁਨਾਨਗਰ, ਰੋਹਤਕ ਅਤੇ ਧਾਰੁਹੇੜਾ ਬਿਹਾਰ ਦਾ ਮੁਜ਼ੱਫਰਪੁਰ



Archive

RECENT STORIES