Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬੋਰਿਸ ਜੌਹਨਸਨ ਦਾ ਭਾਰਤ ਦੌਰਾ ਮੁੜ ਰੱਦ

Posted on April 19th, 2021

ਲੰਡਨ- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਰੋਨਾਵਾਇਰਸ ਦੇ ਵਧਦੇ ਕੇਸਾਂ ਕਾਰਨ ਭਾਰਤ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਬੀਤੇ ਵਰ੍ਹੇ ਵੀ ਉਨ੍ਹਾਂ ਭਾਰਤ ਆਉਣਾ ਸੀ ਪਰ ਕਰੋਨਾ ਕਾਰਨ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ ਸੀ।

ਭਾਰਤੀ ਪ੍ਰਧਾਨ ਮੰਤਰੀ ਦੇ ਦਫਤਰ ਤੋਂ ਜਾਰੀ ਸੂਚਨਾ ਅਨੁਸਾਰ ਹੁਣ ਪ੍ਰਧਾਨ ਮੰਤਰੀ ਜੌਹਨਸਨ ਅਗਲੇ ਹਫਤੇ ਭਾਰਤ ਨਹੀਂ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੋਰਿਸ ਜੌਹਨਸਨ ਇਸ ਮਹੀਨੇ ਦੇ ਅਖੀਰ ਵਿਚ ਦੋਵਾਂ ਦੇਸ਼ਾਂ ਦਰਮਿਆਨ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।



Archive

RECENT STORIES