Posted on August 27th, 2021
ਨਵੀਂ ਦਿੱਲੀ- ਕੁਲਹਿੰਦ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਦਿੱਲੀ ਵਿਖ਼ੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਅੰਦਰਲੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਕਾਂਗਰਸ ਦੀ ਸਥਿਤੀ ‘ਅੰਡਰ ਕੰਟਰੋਲ’ ਹੈ। ਪਰ ਨਾਲ ਹੀ ਉਨ੍ਹਾਂ ਇਸ ਜ਼ਿੰਮੇਦਾਰੀ ਤੋਂ ਮੁਕਤੀ ਵੀ ਮੰਗੀ ਹੈ।
ਉੱਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਦਾਰੀ ਤੋਂ ਮੁਕਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈ ਕਮਾਨ ਕੋਲ ਇਸ ਬਾਰੇ ਅਪੀਲੀ ਕੀਤੀ ਹੈ ਤੇ ਹਾਈ ਕਮਾਨ ਜੋ ਵੀ ਫ਼ੈਸਲਾ ਕਰੇਗੀ ਉਹ ਉਸ ਨੂੰ ਮੰਨਣਗੇ।
ਅਗਲੇ ਸਾਲ ਪੰਜਾਬ ਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪੰਜਾਬ ਵਿੱਚ ਕਾਂਗਰਸ ਵਿਚਲਾ ਕਲੇਸ਼ ਪਾਰਟੀ ਨੂੰ ਕਾਫੀ ਔਖਾ ਕਰ ਰਿਹਾ ਹੈ।
Posted on September 29th, 2023
Posted on September 28th, 2023
Posted on September 28th, 2023
Posted on September 27th, 2023
Posted on September 26th, 2023
Posted on September 26th, 2023
Posted on September 25th, 2023
Posted on September 21st, 2023
Posted on September 20th, 2023
Posted on September 20th, 2023
Posted on September 18th, 2023
Posted on September 15th, 2023