Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਖੱਟਰ ਨੂੰ ਮਿਲ ਕੇ ਕੈਪਟਨ ਨੇ ਕੀਤਾ ਦਾਅਵਾ : ਸਹਿਯੋਗੀਆਂ ਦੀ ਮਦਦ ਨਾਲ ਪੰਜਾਬ ਵਿੱਚ ਸਰਕਾਰ ਬਣਾਵਾਂਗੇ

Posted on November 29th, 2021

ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਰਿੰਦਰ ਨੇ ਕਿਹਾ ਕਿ ਸਹੀ ਸਮੇਂ ਦਾ ਇੰਤਜ਼ਾਰ ਕਰੋ। 2022 ਵਿੱਚ ਅਸੀਂ ਆਪਣੇ ਸਹਿਯੋਗੀਆਂ ਦੀ ਮਦਦ ਨਾਲ ਪੰਜਾਬ ਵਿੱਚ ਸਰਕਾਰ ਬਣਾਵਾਂਗੇ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਤੇਜ਼ੀ ਨਾਲ ਮੈਂਬਰਸ਼ਿਪ ਮੁਹਿੰਮ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਭਾਜਪਾ ਨਾਲ ਸੀਟਾਂ ਦੀ ਵੰਡ ਲਈ ਭਾਜਪਾ ਹਾਈਕਮਾਂਡ ਨੂੰ ਮਿਲਣਗੇ। ਉਹ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਭਾਜਪਾ ਲਈ ਪ੍ਰਚਾਰ ਕਰਨਗੇ।

ਕੈਪਟਨ ਅਮਰਿੰਦਰ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਬਹੁਤ ਸਾਰੇ ਕਾਂਗਰਸੀ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕੋਈ ਆਇਆ ਤਾਂ ਸਰਕਾਰ ਵਿਕਾਸ ਕਾਰਜਾਂ ਨੂੰ ਰੋਕ ਦੇਵੇਗੀ। ਇਸ ਲਈ ਮੈਂ ਸਾਰਿਆਂ ਨੂੰ ਆਪਣਾ ਕੰਮ ਕਰਦੇ ਰਹਿਣ ਲਈ ਕਿਹਾ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਰਕਾਰ ਦੀ ਸੱਤਾ ਖ਼ਤਮ ਹੋ ਜਾਵੇਗੀ, ਫਿਰ ਕਾਂਗਰਸੀ ਖੁੱਲ੍ਹ ਕੇ ਉਨ੍ਹਾਂ ਨਾਲ ਆ ਜਾਣਗੇ।

ਕੈਪਟਨ ਦੀ ਇੱਛਾਂ ਹੈ ਕਿ ਕਾਂਗਰਸ ਨੂੰ ਕਿਸੇ ਵੀ ਸੂਰਤ ਵਿੱਚ ਮੁੜ ਸੱਤਾ ਵਿੱਚ ਨਾ ਆਉਣ ਦਿੱਤਾ ਜਾਵੇ, ਤਾਂ ਜੋ ਉਸ ਨੂੰ ਹਟਾਉਣ ਦੀ ਬਜਾਏ ਪਾਰਟੀ ਨੂੰ ਸਬਕ ਸਿਖਾਇਆ ਜਾ ਸਕੇ।



Archive

RECENT STORIES