Posted on January 19th, 2022
ਚੰਡੀਗੜ੍ਹ- ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਨੇ ਇਹ ਟਿੱਪਣੀਆਂ ਕੇਸਾਂ ਦੀ ਜਾਂਚ 'ਤੇ ਆਧਾਰਿਤ ਆਪਣੀ ਕਿਤਾਬ 'ਦਿ ਸੇਕਰੀਲੇਜ' ਦੇ ਇਥੇ ਪ੍ਰੈੱਸ ਕਲੱਬ ਵਿੱਚ ਰਿਲੀਜ਼ ਕਰਨ ਮੌਕੇ ਕੀਤੀਆਂ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ 'ਤੇ ਵੀ ਆਪਣੀ ਰਿਪੋਰਟ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ।
ਚੋਣਾਂ ਨੇੜੇ ਕਿਤਾਬ ਦੇ ਰਿਲੀਜ਼ ਦੇ ਸਮੇਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਈ ਸਿਆਸੀ ਉਦੇਸ਼ ਨਹੀਂ ਹੈ। ਇਹ ਮਹਿਜ਼ ਇਤਫ਼ਾਕ ਹੈ ਕਿ ਕਿਤਾਬ ਹੁਣ ਰਿਲੀਜ਼ ਹੋਈ ਹੈ। ਇਸ ਨੂੰ ਪਹਿਲਾਂ ਰਿਲੀਜ਼ ਕਰਨਾ ਚਾਹੁੰਦੇ ਸੀ ਪਰ ਤਕਨੀਕੀ ਸਮੱਸਿਆਵਾਂ ਸਨ।
ਇਸ ਮੌਕੇ ਜਸਟਿਸ ਐੱਸਐੱਸ ਸੋਢੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਕਈ ਐੱਸਆਈਟੀਜ਼ ਨੇ ਜਾਂਚ ਕੀਤੀ ਹੈ ਪਰ ਵੱਖ-ਵੱਖ ਜਾਂਚ ’ਚ ਬਹੁਤ ਘੱਟ ਸਫ਼ਲਤਾ ਹੱਥ ਲੱਗੀ, ਜਿਸ ਕਾਰਨ ਲੋਕ ਅਜੇ ਵੀ ਇਨਸਾਫ਼ ਦੀ ਮੰਗ ਕਰ ਰਹੇ ਹਨ।
Posted on March 17th, 2023
Posted on March 7th, 2023
Posted on March 6th, 2023
Posted on February 23rd, 2023
Posted on February 13th, 2023
Posted on February 12th, 2023
Posted on February 12th, 2023
Posted on February 6th, 2023
Posted on February 6th, 2023
Posted on February 1st, 2023
Posted on January 31st, 2023
Posted on January 4th, 2023