Posted on February 4th, 2022
ਗੁਰਪ੍ਰੀਤ ਸਿੰਘ ਉਰਫ ਗੋਪੀ, ਅਸ਼ੋਕ ਕੁਮਾਰ ਉਰਫ ਅਮਨਾ ਅਤੇ ਜਸਵੰਤ ਸਿੰਘ ਉਰਫ਼ ਕਾਲਾ
ਫਰੀਦਕੋਟ- ਇਥੋਂ ਦੇ ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਨੇ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਤਲ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 25-25 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਇਸ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਚੋਰੀ ਹੋਣ ਤੋਂ ਕਰੀਬ ਇੱਕ ਸਾਲ ਬਾਅਦ ਗੁਰਦੁਆਰੇ ਦੇ ਸਾਹਮਣੇ ਦੁਕਾਨ ਚਲਾਉਂਦੇ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਹ ਫੈਸਲਾ ਸੁਣਾਇਆ ਗਿਆ।
ਜਾਣਕਾਰੀ ਅਨੁਸਾਰ 13 ਜੂਨ 2016 ਨੂੰ ਸਵੇਰੇ ਜਦੋਂ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੁਕਾਨ ਖੋਲ੍ਹਣ ਲਈ ਆਇਆ ਤਾਂ ਤਿੰਨ ਕਾਰ ਸਵਾਰ ਗੁਰਦੇਵ ਸਿੰਘ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਇੱਕ ਦਿਨ ਬਾਅਦ ਗੁਰਦੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। * ਡੇਰਾ ਪ੍ਰੇਮੀ ਗੁਰਦੇਵ ਸਿੰਘ*
ਪੁਲੀਸ ਨੇ ਗੁਰਦੇਵ ਸਿੰਘ ਦੀ ਪਤਨੀ ਸਰਬਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਗੋਪੀ, ਅਸ਼ੋਕ ਕੁਮਾਰ ਉਰਫ ਅਮਨਾ ਵਾਸੀ ਪਿੰਡ ਕੁਹਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੰਤ ਸਿੰਘ ਉਰਫ਼ ਕਾਲਾ ਵਾਸੀ ਸੋਹਣੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਗੁਰਦੇਵ ਸਿੰਘ ਦੇ ਕਤਲ ਦਾ ਦੋਸ਼ੀ ਮੰਨਦਿਆਂ ਸਜ਼ਾ ਸੁਣਾਈ।
Posted on March 17th, 2023
Posted on March 7th, 2023
Posted on March 6th, 2023
Posted on February 23rd, 2023
Posted on February 13th, 2023
Posted on February 12th, 2023
Posted on February 12th, 2023
Posted on February 6th, 2023
Posted on February 6th, 2023
Posted on February 1st, 2023
Posted on January 31st, 2023
Posted on January 4th, 2023