Posted on March 14th, 2022

ਨਕੋਦਰ- ਲਾਗਲੇ ਪਿੰਡ ਮੱਲ੍ਹੀਆਂ ਖੁਰਦ ਵਿਚ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੰਦੀਪ ਨੰਗਲ ਅੰਬੀਆਂ ਵਜੋਂ ਹੋਈ ਹੈ, ਜੋ ਸ਼ਾਹਕੋਟ ਨੇੜਲੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੀ। ਇਸ ਘਟਨਾ ’ਚ ਹੋਰ ਦੋ ਜਣਿਆਂ ਦੇ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮੀਂ ਉਦੋਂ ਵਾਪਰੀ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਟੇਜ ਤੋਂ ਸਨਮਾਨ ਲੈ ਕੇ ਵਾਪਸ ਜਾਣ ਲਈ ਸੜਕ ਕਿਨਾਰੇ ਪੁੱਜਾ ਹੀ ਸੀ ਤਾਂ ਚਿੱਟੇ ਰੰਗ ਦੀ ਕਾਰ ਵਿਚ ਆਏ ਹਮਲਾਵਰਾਂ ਨੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਗੰਭੀਰ ਜ਼ਖਮੀ ਹੋਏ ਸੰਦੀਪ ਨੂੰ ਨਕੋਦਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਉਥੇ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਵਿਚ ਸ਼ਾਮਲ ਮੱਲ੍ਹੀਆਂ ਖੁਰਦ ਦੇ ਰਹਿਣ ਵਾਲੇ ਜਤਿਨ ਦੇ ਲੱਕ ਵਿਚ ਗੋਲੀ ਲੱਗੀ ਹੈ ਜਦਕਿ ਹੁੰਦਲ ਢੱਡਾ ਪਿੰਡ ਦੇ ਨੌਜਵਾਨ ਪ੍ਰਤਾਪ ਸਿੰਘ ਦੀ ਛਾਤੀ ’ਚ ਗੋਲੀ ਲੱਗੀ ਹੈ।
ਨਕੋਦਰ ਦੇ ਥਾਣਾ ਸਦਰ ਦੇ ਐੱਸਐੱਚਓ ਪਰਮਿੰਦਰ ਸਿੰਘ ਤੇ ਡੀਐੱਸਪੀ ਨਕੋਦਰ ਲਖਵਿੰਦਰ ਸਿੰਘ ਮੱਲ੍ਹ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ 8 ਤੋਂ 10 ਗੋਲੀਆਂ ਦੇ ਖੋਲ ਮਿਲੇ ਹਨ। ਕੌਮਾਂਤਰੀ ਮੈਚਾਂ ਦੇ ਰੈਫਰੀ ਰੋਸ਼ਨ ਖੈੜਾ ਨੇ ਦੱਸਿਆ ਕਿ ਸੰਦੀਪ ਪੰਜਾਬ ਸਰਕਾਰ ਵੱਲੋਂ ਵਰਲਡ ਕਬੱਡੀ ਕੱਪ ਵਿਚ ਵੀ ਖੇਡਿਆ ਸੀ ਤੇ ਉਹ ਤਕੜਾ ਜਾਫੀ ਸੀ।
ਗਰੀਬ ਪਰਿਵਾਰ ਵਿੱਚ ਜਨਮਿਆਂ ਸੰਦੀਪ ਇੰਗਲੈਂਡ ਦਾ ਨਾਗਰਿਕ ਸੀ ਤੇ ਉਸ ਨੇ ਕਬੱਡੀ ਵਿੱਚ ਬੜਾ ਨਾਮ ਕਮਾਇਆ ਸੀ।
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026

Posted on June 3rd, 2026