Posted on April 4th, 2022

ਕੋਟ ਧਰਮੂ (ਮਾਨਸਾ) - ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਪਿੰਡ ਕੋਟਧਰਮੂ ਦੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਆਗੂਆਂ ਦੀ ਆਪਸੀ ਫੁੱਟ ਦਾ ਫਾਇਦਾ ਚੁੱਕਣ ਲੱਗੀ ਹੈ, ਜਿਸ ਲਈ ਸਾਰੇ ਕਿਸਾਨ ਆਗੂਆਂ ਨੂੰ ਮੁੜ ਇਕੱਠੇ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਘੱਟੋ-ਘੱਟ ਸਮਰੱਥਨ ਮੁੱਲ (ਐੱਮਐੱਸਪੀ) ਬਾਰੇ ਕਮੇਟੀ ਕਾਇਮ ਕਰਨ ਲਈ ਕਿਸਾਨਾਂ ਦੇ ਨਾਵਾਂ ਦੀ ਉਡੀਕ ਕਰਨ ਦੀ ਗੱਲ ਕਹੀ ਹੈ ਪਰ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਐੱਮਐੱਸਪੀ ਸਮੇਤ ਕਿਸਾਨ ਅੰਦੋਲਨ ਨਾਲ ਜੁੜੀਆਂ ਹੋਰ ਮੰਗਾਂ ਮੰਨਣ ਸਬੰਧੀ ਟਾਲਾ ਵੱਟਣ ਲੱਗੀ ਹੈ।
ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਾਅਦੇ ਪੂਰੇ ਕਰਵਾਉਣ ਲਈ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਨਾਲ ਚਿੱਠੀ-ਪੱਤਰ ਰਾਹੀਂ ਤਾਲਮੇਲ ਕਰਦਾ ਆ ਰਿਹਾ ਹੈ। ਉਨ੍ਹਾਂ ਐੱਮਐੱਸਪੀ ਸਬੰਧੀ ਕਮੇਟੀ ਬਣਾਉਣ ਬਾਰੇ ਆਪਣੀ ਰਾਇ ਦਿੰਦਿਆਂ ਕਿਹਾ ਕਿ ਕਮੇਟੀ ਵਿਚ ਪੰਜਾਬ ’ਚੋਂ ਬਲਬੀਰ ਸਿੰਘ ਰਾਜੇਵਾਲ, ਯੂਪੀ ’ਚੋਂ ਯੁੱਧਵੀਰ ਸਿੰਘ, ਹਰਿਆਣਾ ’ਚੋਂ ਗੁਰਨਾਮ ਸਿੰਘ ਚੜੂਨੀ ਅਤੇ ਰਾਜਸਥਾਨ ’ਚੋਂ ਇੱਕ ਆਗੂ ਲੈ ਲੈਣਾ ਚਾਹੀਦਾ ਹੈ। ਇਨ੍ਹਾਂ ਸੂਬਿਆਂ ਨੇ ਹੀ ਅੰਦੋਲਨ ਵਿਚ ਮੋਹਰੀ ਰੋਲ ਅਦਾ ਕੀਤਾ ਹੈ।

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026

Posted on October 8th, 2026

Posted on October 7th, 2026