Posted on August 22nd, 2022

ਔਟਵਾ– ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜਿਲੇ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ‘ਚ ਸੋਲੋ ਪਾਇਲਟ ਬਣਕੇ ਕੈਨੇਡਾ ਦੇ ਇਤਿਹਾਸ ‘ਚ ਗੌਰਵਮਈ ਪੰਨਾ ਸ਼ਾਮਿਲ ਕਰਦਿਆਂ ਸਿੱਖ ਕੌਮ ਦਾ ਮਾਣ ਹੋਰ ਵੀ ਵਧਾ ਦਿੱਤਾ ਹੈ।
ਓਨਟਾਰੀਓ ਵਿੱਚ ਭਾਵੇਂ ਜਪਗੋਬਿੰਦ ਦੀ ਉਮਰ ਹਜੇ ਕਾਰ ਡਰਾਈਵਿੰਗ ਦਾ ਲਾਈਸੈਂਸ ਲੈਣਦੇ ਯੋਗ ਨਹੀਂ ਪਰ ਟਰਾਂਸਪੋਰਟ ਕੈਨੇਡਾ ਨੇ ਉਸਨੂੰ ਜਹਾਜ ਉਡਾਉਣ ਦਾ ਲਾਈਸੈਂਸ ਜਾਰੀ ਕਰ ਦਿੱਤਾ ਹੈ, ਜਿਸ ਨਾਲ ਜਪਗੋਬਿੰਦ ਸਿੰਘ ਦਾ ਸੁਪਨਾ ਹੀ ਪੂਰਾ ਨਹੀਂ ਹੋਇਆ ਸਗੋਂ ਨੌਜਵਾਨ ਵਰਗ ਨੂੰ ਸੇਧ ਵੀ ਮਿਲੀ ਹੈ ਅਤੇ ਕਰੜੀ ਮਿਹਨਤ ਕਰਨ ‘ਤੇ ਆਪਣੀ ਯੋਗਤਾ ਨੂੰ ਸਹੀ ਪਾਸੇ ਲਗਾ ਕੇ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਗੁਰ ਵੀ ਮਿਲਿਆ ਹੈ।
ਜਪਗੋਬਿੰਦ ਸਿੰਘ ਨੇ ਕਈ ਸਾਲਾਂ ਦੀ ਕਰੜੀ ਮਿਹਨਤ ਤੋਂ ਬਾਅਦ ਇਹ ਕਾਮਯਾਬੀ ਹਾਸਲ ਕੀਤੀ ਹੈ। ਜਪਗੋਬਿੰਦ ਨੇ ਪਾਇਲਟ ਬਨਣ ਦੀ ਤਿਆਰੀ ਬੀ.ਸੀ. ਤੋਂ ਸ਼ੁਰੂ ਕੀਤੀ। ਐਲਬਰਟਾ ਅਤੇ ਅੋਂਟੈਰੀਓ ਵਿੱਚ ਸਿਖਲਾਈ ਉਪਰੰਤ ਆਖਰੀ ਟਰੇਨਿੰਗ ਕਿਊਬਿਕ ਵਿੱਚ ਪੂਰੀ ਕੀਤੀ ਹੈ। ਜਪਗੋਬਿੰਦ ਸ਼ੁਰੂ ਤੋਂ ਹੀ ਆਨਰ ਰੋਲ ਵਿਦਿਆਰਥੀ ਰਿਹਾ ਹੈ। ਮੈਥੇਮੈਟਿਕਸ, ਸੰਗੀਤ, ਇਤਿਹਾਸ ਅਤੇ ਸਾਇੰਸ ਮੁਕਾਬਲਿਆਂ ਦੇ ਨਾਲ-ਨਾਲ ਜਪਗੋਬਿੰਦ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਵੀ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ।
ਹਾਲ ਹੀ ਵਿੱਚ ਇੰਟਰਨੈਸ਼ਨਲ ਅਵਾਰਡ ਡਿਊਕ ਆੱਫ ਐਡਿਨਬਰਗ ਕਾਂਸੀ ਅਤੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਖਾਲਸਾ ਸਕੂਲ ਸਰੀ ਅਤੇ ਗੁਰੂ ਅੰਗਦ ਦੇਵ ਐਲੀਮੈਂਟਰੀ ਸਕੂਲ ਸਰੀ ਬੀ.ਸੀ. ਤੋਂ ਆਪਣੀ ਮੁੱਢਲੀ ਸਿਖਿਆ ਲੈਣ ਉਪਰੰਤ ਜਪਗੋਬਿੰਦ ਸਿੰਘ ਨੇ ਸੇਂਟ ਮਾਈਕਲ ਹਾਈ ਸਕੂਲ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਹੁਣ ਜਪਗੋਬਿੰਦ ਨੂੰ ਔਟਵਾ ਦੀਆਂ ਯੂਨੀਵਰਸਿਟੀਆਂ ਨੇ ਐਰੋ ਸਪੇਸ ਇੰਜੀਨੀਅਰਿੰਗ ਵਿੱਚ ਸਕਾਲਰਸ਼ਿਪ ਦੀ ਪੇਸ਼ਕਸ਼ ਕੀਤੀ ਹੈ।
16 ਸਾਲ ਦੀ ਉਮਰ ਵਿੱਚ ਯੂਨੀਵਿਰਸਿਟੀ ਵਿੱਚ ਪੜਾਈ ਵੀ ਆਪਣੇ ਆਪਵਿੱਚ ਇੱਕ ਵੱਡੀ ਪ੍ਰਾਪਤੀ ਹੈ। ਗਤਕਾ, ਕੀਰਤਨ ਅਤੇ ਤਬਲੇ ਦੇ ਨਾਲ-ਨਾਲ ਜਪਗੋਬਿੰਦ ਦੀ ਖੇਡਾਂ ਵਿੱਚ ਵਿਸੇਸ਼ ਰੂਚੀ ਹੈ। ਆਪਣੇ ਸਕੂਲ ਦੀ ਸੋਕਰ ਟੀਮ ਤੋਂ ਇਲਾਵਾ ਜਪਗੋਬਿੰਦ ਈਸਟ ਅੋਂਟੈਰੀਓ ਡਿਸਟਰਿਕਟ ਸੋਕਰ ਲੀਗ ਵਿੱਚ ਵੀ ਖੇਡਦਾ ਹੈ।
ਪਿਛਲੇ ਦਿਨੀ ਸਾਡੇ ਕਈ ਨੌਜਵਾਨਾਂ ਨੇ ਇੰਗਲੈਂਡ ‘ਚ ਹੋਈਆਂ ਕੌਮਨਵੈਲਥ ਖੇਡਾਂ ਵਿੱਚ ਤਮਗੇ ਜਿੱਤਕੇ ਕੈਨੇਡਾ ਅਤੇ ਸਿੱਖਾਂ ਦਾ ਮਾਣ ਸਾਰੀ ਦੁਨੀਆਂ ‘ਚ ਵਧਾਇਆ ਸੀ ਉਸ ਦੇ ਨਾਲ ਹੀ ਅਮ੍ਰਿਤਤਧਾਰੀ ਗੁਰਸਿੱਖ ਜਪਗੋਬਿੰਦ ਸਿੰਘਨੇ ਸਭ ਤੋਂ ਛੋਟੀ ਉਮਰ ਦਾ ਸਿੱਖ ਸੋਲੋ ਪਾਇਲਟ ਬਣਕੇ ਸਿੱਖ ਕੌਮ ਦਾ ਸਿਰ ਮਾਣ ਨਾਲ ਹੋਰ ਉਚਾ ਕਰ ਦਿੱਤਾ ਹੈ।

Posted on January 9th, 2026

Posted on January 8th, 2026

Posted on January 7th, 2026

Posted on January 6th, 2026

Posted on January 5th, 2026

Posted on January 2nd, 2026

Posted on December 31st, 2025

Posted on December 30th, 2025

Posted on December 29th, 2025

Posted on December 24th, 2025

Posted on December 23rd, 2025

Posted on December 22nd, 2025