Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ ਜਾਵੇਗਾ; ਵਿਦੇਸ਼ਾਂ ਵਿੱਚ ਗੁਰਦੁਆਰੇ ਸਥਾਪਤ ਕਰਕੇ ਸੰਸਥਾ ਦੇ ਉੱਪ ਦਫ਼ਤਰ ਖੋਲ੍ਹੇ ਜਾਣਗੇ

Posted on October 12th, 2022

ਅੰਮ੍ਰਿਤਸਰ- ਸ਼ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ ਪਸਾਰਾ ਕੌਮਾਂਤਰੀ ਪੱਧਰ ’ਤੇ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਮੁਤਾਬਕ ਵਿਦੇਸ਼ਾਂ ਵਿੱਚ ਗੁਰਦੁਆਰੇ ਸਥਾਪਤ ਕਰਕੇ ਸੰਸਥਾ ਦੇ ਉੱਪ ਦਫ਼ਤਰ ਖੋਲ੍ਹੇ ਜਾਣਗੇ। ਇਸ ਸਬੰਧੀ ਅਮਰੀਕਾ ਸਥਿਤ ਯੂਬਾ ਸਿਟੀ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਬਣਾ ਕੇ ਉਪ ਦਫ਼ਤਰ ਖੋਲ੍ਹੇਗੀ।



Archive

RECENT STORIES