Posted on December 27th, 2022

-ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ
ਸਰੀ ਰਹਿੰਦੇ ਇੱਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਬੇਸ਼ੱਕ ਮੌਤ 2 ਦਸੰਬਰ ਨੂੰ ਹੋਈ ਪਰ ਕੋਈ ਵੀ ਪਰਿਵਾਰਕ ਜੀਅ ਇੱਥੇ ਨਾ ਹੋਣ ਕਰਕੇ ਪਰਿਵਾਰ ਰਾਹੀਂ ਪਤਾ ਹੁਣ ਲੱਗਾ ਹੈ। ਮੌਤ ਤੋਂ ਪਹਿਲਾਂ ਇਹ ਨੌਜਵਾਨ ਭਾਰੀ ਮਾਨਸਿਕ ਤਣਾਅ ਦੇ ਚਲਦਿਆਂ ਦੋ ਕੁ ਮਹੀਨੇ ਸਰੀ ਮੈਮੋਰੀਅਲ ਹਸਪਤਾਲ ਵੀ ਦਾਖਲ ਰਿਹਾ। ਗੁਰਵਿੰਦਰਜੀਤ 2016 ਵਿੱਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਆਇਆ ਸੀ ਅਤੇ 2018 ਵਿੱਚ ਉਸਨੂੰ ਪੀ ਆਰ ਮਿਲ ਗਈ ਸੀ।
ਮ੍ਰਿਤਕ ਦਾ ਭਰਾ ਤੇ ਮਾਤਾ ਨਿਊਜ਼ੀਲੈਂਡ ਰਹਿੰਦੇ ਹਨ ਜਦਕਿ ਪਿਤਾ ਦੁਬਈ 'ਚ ਹਨ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਆਟੋਪਸੀ (ਪੋਸਟ ਮਾਰਟਮ) ਹੋਣ ਨੂੰ ਕੁਝ ਹਫਤੇ ਲੱਗਣਗੇ, ਫਿਰ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ।
ਗੁਰਵਿੰਦਰਜੀਤ ਸਿੰਘ ਦਾ ਪਿਛਲਾ ਪਿੰਡ ਪੱਤੀ ਨਬੀ ਬਖਸ਼, ਡਾਕਖਾਨਾ ਠੱਟਾ, ਨਜ਼ਦੀਕ ਸੁਲਤਾਨਪੁਰ ਲੋਧੀ ਸੀ। ਪਰਿਵਾਰ ਵਲੋਂ ਮ੍ਰਿਤਕ ਸਰੀਰ ਪੰਜਾਬ ਲਿਜਾਇਆ ਜਾਵੇਗਾ।

ਇਸੇ ਤਰਾਂ 38 ਸਾਲਾ ਪੰਜਾਬੀ ਅਮਰਿੰਦਰ ਸਿੰਘ ਦੀ ਸਰੀ ਵਿਖੇ ਕੰਮ ਦੌਰਾਨ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਉਸਨੂੰ ਗੰਭੀਰ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ।
ਇੰਜੀਨੀਅਰ ਅਮਰਿੰਦਰ ਸਿੰਘ ਪੰਜਾਬ ਦੇ ਮੋਹਾਲੀ ਸ਼ਹਿਰ ਦਾ ਰਹਿਣ ਵਾਲਾ ਸੀ, ਜੋ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ ਹੈ।

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026