Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੀ ਸਿੰਘਣੀ ਬੀਬੀ ਮਲਕੀਤ ਕੌਰ ਦਾ ਸਰੀ ਅਤੇ ਮਾਂਟਰੀਆਲ ਵਿੱਚ ਸੋਨੇ ਦੇ ਤਗਮੇ ਨਾਲ ਸਨਮਾਨ

Posted on December 11th, 2023

ਲਸਾਲ (ਚੜ੍ਹਦੀ ਕਲਾ ਬਿਊਰੋ) - ਬੱਬਰ ਖਾਲਸਾ ਇੰਟਰਨੈਸ਼ਨਲ ਦੇ ਬਾਨੀ ਮੈਂਬਰ ਅਤੇ ਸਿੱਖ ਸੰਘਰਸ਼ ਦੇ ਪਹਿਲੇ ਪੁਲਿਸ ਮੁਕਾਬਲੇ ਦਹੇੜੂ ਕਾਂਡ ਦੇ ਮਹਾਾਂ-ਨਾਇਕ, ਨਕਲੀ ਨਿਰੰਕਾਰੀਆਂ ਨੂੰ ਸਮੇਂ-ਸਮੇਂ 'ਤੇ ਸੋਧਾ ਲਾਉਣ ਵਾਲੇ,ਚੋਟੀ ਦੇ ਜੁਝਾਰੂ ਸੂਰਮੇ, ਜੂਨ 1984 ਵਿਚ ਭਾਰਤੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹਾਦਤ ਦਾ ਜਾਮ ਪੀ ਗਏ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੀ ਸਿੰਘਣੀ ਬੀਬੀ ਮਲਕੀਤ ਕੌਰ ਦਾ ਸਰੀ ਅਤੇ ਮਾਂਟਰੀਆਲ ਵਿੱਚ ਸੋਨੇ ਦੇ ਤਗਮੇ ਨਾਲ ਸਨਮਾਨ ਕੀਤਾ ਗਿਆ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੌਂਟਰੀਅਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਮਲਕੀਤ ਕੌਰ ਜੀ ਦਾ ਸੋਨੇ ਦੇ ਤਗਮੇ ਨਾਲ ਵਿਸੇਸ਼ ਸਨਮਾਨ ਕਰਦਿਆਂ ਪਰਿਵਾਰ ਦੇ ਪੰਥ ਪ੍ਰਤੀ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਬੋਲਦਿਆਂ ਜਥੇਦਾਰ ਸੰਤੋਖ ਸਿੰਘ ਖੇਲਾ ਵਲੋਂ ਭਾਈ ਸਾਹਿਬ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ ਭਾਉ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਵਲੋਂ ਵੀ ਮਾਤਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਸੀ।

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਵੀ ਭਾਈ ਅਮਰਜੀਤ ਸਿੰਘ ਖੇਮਕਰਨ ਦੀ ਫੋਟੋ ਲਗਾਈ ਗਈ ਹੈ।



Archive

RECENT STORIES