Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਗੁਰਦੁਆਰਾ ਸਾਹਿਬ ਗੁਰੂ ਨਾਨਕ ਸਿੱਖ ਟੈਂਪਲ ਵਿਲੀਅਮਜ਼ ਲੇਕ (ਬੀ ਸੀ) ਕੈਨੇਡਾ ਵਿਖੇ ਖਾਲਸਾ ਸਾਜਨਾ ਦਿਹਾੜਾ ਮਨਾਇਆ

Posted on April 10th, 2024

ਵਿਲੀਅਮਜ਼ ਲੇਕ ਬੀਸੀ (ਹਰਦੇਵ ਸਿੰਘ ਜੌਹਲ)- ਗੁਰਦੁਆਰਾ ਸਾਹਿਬ ਗੁਰੂ ਨਾਨਕ ਸਿੱਖ ਟੈਂਪਲ ਵਿਲੀਅਮਜ਼ ਲੇਕ (ਬੀ ਸੀ) ਕੈਨੇਡਾ ਵਿਖੇ ਖਾਲਸਾ ਸਾਜਨਾ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਅਤੇ ਇਲਾਕੇ ਦੀ ਸਮੁੱਚੀ ਸੰਗਤ ਦੇ ਸਹਿਯੋਗ ਨਾਲ 20 ਅਗਸਤ 2021 ਦਿਨ ਸ਼ੁੱਕਰਵਾਰ ਨੂੰ ਧੁਰ ਕੀ ਬਾਣੀ ਸ੍ਰੀ ਅਖੰਡ-ਪਾਠ ਸਾਹਿਬ ਜੀ ਅਰੰਭ ਕੀਤੇ ਗਏ। ਵਿਚਕਾਰਲੇ ਦਿਨ ਸਨਿੱਚਰਵਾਰ ਸ੍ਰੀ ਨਿਸ਼ਾਨ ਸਾਹਿਬ ਜੀ ਦੀ ਸੇਵਾ ਨਿਭਾਈ ਗਈ ਅਤੇ ਐਤਵਾਰ 22 ਅਗਸਤ ਨੂੰ ਸ੍ਰੀ ਅਖੰਡ-ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਉਪਰੰਤ ਗੁਰੂ ਸਾਹਿਬ ਦੇ ਵਜ਼ੀਰ ਗਿਆਨੀ ਬੇਅੰਤ ਸਿੰਘ ਜੀ ਦੇ ਜਥੇ ਵੱਲੋਂ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਧਾਰਮਿਕ ਸਮਾਗਮ ਦੌਰਾਨ ਕੋਰੋਨਾ ਦੇ ਭਿਆਨਕ ਦੌਰ ਨਾਲ ਨਜਿੱਠਣ ਲਈ ਕੈਨੇਡਾ ਸਰਕਾਰ ਦੇ ਸਿਹਤ ਮਹਿਕਮੇ ਦੀਆਂ ਹਦਾਇਤਾਂ ਨੂੰ ਮੱਦੇਨਜਰ ਰੱਖ ਕੇ ਯੋਗ ਪ੍ਰਬੰਧ ਕੀਤੇ ਗਏ ਅਤੇ ਤਿੰਨੇ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਿਆ।

ਪ੍ਰੋਗਰਾਮ ਦੇ ਅਖੀਰ ਵਿੱਚ ਗੁਰੂ-ਘਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਸ ਹਰਿੰਦਰ ਸਿੰਘ ਜੀ ਵੈਦ ਵੱਲੋਂ ਹਲਕੇ ਦੀਆਂ ਸਮੂਹ ਸੰਗਤਾਂ ਦਾ ਸਮੁੱਚੇ ਸਮਾਗਮ ਦੌਰਾਨ ਦਿਤੇ ਗਏ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।



Archive

RECENT STORIES