Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਐਨ. ਡੀ. ਪੀ. ਨੇ ਪੰਜਾਬ 'ਚ ਪੁਲਿਸ ਵੱਲੋਂ ਲਾਪਤਾ ਕੀਤੇ ਵਿਅਕਤੀਆਂ ਦਾ ਮੁੱਦਾ ਉਠਾਇਆ

Posted on July 19th, 2013


ਵੈਨਕੂਵਰ (ਗੁਰਵਿੰਦਰ ਸਿੰਘ ਧਾਲੀਵਾਲ)- ਕੈਨੇਡਾ ਦੇ ਪ੍ਰਮੁੱਖ ਵਿਰੋਧੀ ਦਲ ਨਿਊ ਡੈਮੋਕਰੇਟਿਕ ਪਾਰਟੀ ਨੇ ਪੰਜਾਬ ਦੇ ਪੁਲਿਸ ਅਧਿਕਾਰੀ ਸੁਰਜੀਤ ਸਿੰਘ ਵੱਲੋਂ ਉਠਾਏ 83 ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ 'ਚ ਮਾਰੇ ਜਾਣ ਦੇ ਮਾਮਲੇ ਨੂੰ ਮਨੁੱਖੀ ਅਧਿਕਾਰਾਂ ਦੇ ਘਾਣ ਪੱਖੋਂ ਉਭਾਰਿਆ ਹੈ | 

ਐਨ. ਡੀ. ਪੀ. ਦੇ ਮਨੁੱਖੀ ਹੱਕਾਂ ਦੇ ਮਾਮਲਿਆਂ 'ਚ ਆਲੋਚਕ ਵੇਅਨ ਮਾਰਸਟਨ ਨੇ ਜਾਰੀ ਬਿਆਨ 'ਚ ਕਿਹਾ ਹੈ ਕਿ ਸੁਰਜੀਤ ਸਿੰਘ ਨੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਬਾਰੇ ਰੌਾਗਟੇ ਖੜ੍ਹੇ ਕਰਨ ਵਾਲੇ ਦੋਸ਼ ਪ੍ਰਗਟਾਏ ਹਨ | ਉਨ੍ਹਾਂ ਆਖਿਆ ਕਿ ਭਾਰਤ ਦੇ ਪੰਜਾਬ ਖੇਤਰ 'ਚ ਪੁਲਿਸ ਵੱਲੋਂ ਲਾਪਤਾ ਕੀਤੇ ਹਜ਼ਾਰਾਂ ਸਿੱਖਾਂ ਬਾਰੇ ਆਵਾਜ਼ ਉਠਾਉਣ ਵਾਲੇ ਸ: ਜਸਵੰਤ ਸਿੰਘ ਖਾਲੜਾ ਤੇ ਹੋਰਨਾਂ ਵੱਲੋਂ ਲਾਏ ਦੋਸ਼ਾਂ ਬਾਰੇ ਪੂਰੀ ਜਾਂਚ ਕੀਤੀ ਜਾਣੀ ਲਾਜ਼ਮੀ ਹੈ | ਪਾਰਟੀ ਦੇ ਵਿਦੇਸ਼ੀ ਮਾਮਲਿਆਂ ਬਾਰੇ ਆਲੋਚਕ ਪਾਲ ਡੇਵਰ ਨੇ ਕੰਜ਼ਰਵੇਟਿਵ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਨੇਡਾ ਅਤੇ ਭਾਰਤ ਦੇ ਲੰਮੇ ਤੇ ਸੁਖਾਵੇਂ ਸਬੰਧਾਂ ਰਾਹੀਂ ਸੁਰਜੀਤ ਸਿੰਘ ਦੀ ਸੁਰੱ ਖਿਆ ਦਾ ਮਾਮਲਾ ਉਠਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੇ ਕੈਨੇਡਾ ਫੇਰੀ ਦੌਰਾਨ ਦਿੱਤੇ ਬਿਆਨ 'ਤੇ ਮੁੱ ਦਿਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਕੈਨੇਡੀਅਨ ਸਰਕਾਰ ਨੂੰ ਸੱਚਾਈ, ਇਨਸਾਫ਼ ਅਤੇ ਮਨੁੱਖੀ ਹੱਕਾਂ 'ਤੇ ਦਿ੍ੜ੍ਹ ਰਹਿਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ 1995 ਵਿਚ ਮਨੁੱਖੀ ਹੱਕਾਂ ਦੇ ਕਾਰਕੁਨ ਸ਼ਹੀਦ ਖਾਲੜਾ ਨੂੰ ਕੈਨੇਡਾ ਤੋਂ ਪਰਤਣ ਮਗਰੋਂ ਪੰਜਾਬ ਪੁਲਿਸ ਵੱਲੋਂ ਲਾਪਤਾ ਕਰਾਰ ਦੇ ਕੇ ਕਤਲ ਕਰ ਦਿੱਤਾ ਗਿਆ ਸੀ |



Archive

RECENT STORIES