Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬਾਦਲਾਂ ਦਾ ਹਸ਼ਰ ਸੱਦਾਮ ਹੁਸੈਨ ਤੇ ਕਰਨਲ ਗਦਾਫੀ ਨਾਲੋਂ ਵੀ ਮਾੜਾ ਹੋਵੇਗਾ: ਬਾਜਵਾ

Posted on July 31st, 2013

ਸ੍ਰੀ ਕੀਰਤਪੁਰ ਸਾਹਿਬ- ਪੰਜਾਬ ਪੱਧਰ ‘ਤੇ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਰੈਲੀ ਪਿੰਡ ਬੂੰਗਾ ਸਾਹਿਬ ਦੇ ਜੋਤ ਪੈਲੇਸ ਵਿਖੇ ਹੋਈ, ਜਿਸ ‘ਚ ਜ਼ਿਲਾ ਕਾਂਗਰਸ ਪਾਰਟੀ ਵਲੋਂ ਭਾਰੀ ਇਕੱਠ ਕਰਕੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਾਜਵਾ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕੋਸਿਆ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਸ਼ਲਾਘਾ ਕੀਤੀ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਨੇ ਚੋਣਾਂ ਦੌਰਾਨ ਜਿਹੜਾ ਵੀ ਲੋਕਾਂ ਨਾਲ ਵਾਅਦਾ ਕੀਤਾ, ਉਹ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਅੰਦਰ ਪੇਂਡੂ, ਸ਼ਹਿਰੀ ਤੇ ਉਦਯੋਗਿਕ ਇਕਾਈਆਂ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ ਤੇ ਸਰਪਲੱਸ ਬਿਜਲੀ ਪਾਕਿਸਤਾਨ ਨੂੰ ਵੇਚਣਗੇ। ਸਰਕਾਰ ਕਰਜ਼ੇ ਦੇ ਬੋਝ ਥੱਲੇ ਦੱਬੀ ਹੋਈ ਹੈ। ਇਨ੍ਹਾਂ ਕੋਲ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਹਨ।

ਬਾਜਵਾ ਨੇ ਕਿਹਾ ਕਿ ਫਿਰ ਵੀ ਦੋਵੇਂ ਬਾਦਲਾਂ ਨੇ ਆਪਣੀ ਐਸ਼ਪ੍ਰਸਤੀ ਲਈ ਸਰਕਾਰੀ ਖਜ਼ਾਨੇ ‘ਚੋਂ 38 ਕਰੋੜ ਦਾ ਉਡਣ ਖਟੋਲਾ ਲਿਆਂਦਾ ਹੈ ਤੇ 70 ਕਰੋੜ ਦਾ ਇਕ ਹੋਰ ਜਹਾਜ਼ ਲਿਆਉਣ ਦਾ ਆਰਡਰ ਫਿਰ ਇਨ੍ਹਾਂ ਵਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 7 ਕਰੋੜ ਦੀਆਂ ਦੋ ਬੀ ਐਮ ਡਬਲਯੂ ਜਰਮਨ ਦੀਆਂ ਬਣੀਆਂ ਦੋ ਬੁਲੇਟ ਪਰੂਫ ਗੱਡੀਆਂ ਤਿਆਰ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਡੀਆਂ ਇਨ੍ਹਾਂ ਨੇ ਇਸ ਕਰਕੇ ਤਿਆਰ ਕਰਵਾਈਆਂ ਹਨ ਕਿ ਲੋਕ ਇਨ੍ਹਾਂ ਦਾ ਆਉਣ ਵਾਲੇ ਸਮੇਂ ‘ਚ ਸੱਦਾਮ ਹੁਸੈਨ ਤੇ ਗੱਦਾਫੀ ਤੋਂ ਵੀ ਮਾੜਾ ਹਾਲ ਕਰਨਗੇ, ਕਿਉਂਕਿ ਇਨ੍ਹਾਂ ਨੇ ਹਰ ਵਰਗ ਨੂੰ ਦੁਖੀ ਕੀਤਾ ਹੈ।



Archive

RECENT STORIES